ਮੋਦੀ ਨੇ ਕਿਹਾ, ਅਸੀਂ ਸਾਰੇ ਕਿਸਾਨਾਂ ਦਾ ਸਨਮਾਨ ਕਰਦੇ ਹਾਂ
ਨਵੀਂ ਦਿੱਲੀ, ਬਿਊਰੋ ਨਿਊਜ਼
ਤਿੰਨ ਖੇਤੀ ਕਾਨੂੰਨਾਂ ਨੂੰ ਲੈ ਕੇ ਅੱਜ ਫਿਰ ਲੋਕ ਸਭਾ ਵਿਚ ਵਿਰੋਧੀ ਧਿਰ ਨੇ ਹੰਗਾਮਾ ਕੀਤਾ। ਪ੍ਰਧਾਨ ਮੰਤਰੀ ਦੇ ਭਾਸ਼ਣ ਦੌਰਾਨ ਕਾਂਗਰਸੀ ਸੰਸਦ ਮੈਂਬਰਾਂ ਨੇ ਸਦਨ ਵਿਚੋਂ ਵਾਕਆਊਟ ਵੀ ਕੀਤਾ। ਵਿਰੋਧੀ ਧਿਰਾਂ ਨੇ ਕਾਲੇ ਖੇਤੀ ਕਾਨੂੰਨ ਵਾਪਸ ਲੈਣ ਦੇ ਨਾਅਰੇ ਵੀ ਲਗਾਏ। ਇਸ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਇਹ ਸਦਨ, ਸਾਡੀ ਸਰਕਾਰ ਤੇ ਅਸੀਂ ਸਾਰੇ ਖੇਤੀ ਕਾਨੂੰਨਾਂ ਬਾਰੇ ਆਪਣੇ ਵਿਚਾਰ ਰੱਖ ਰਹੇ ਕਿਸਾਨਾਂ ਦਾ ਸਨਮਾਨ ਕਰਦੇ ਹਾਂ। ਇਸੇ ਕਾਰਨ ਸਾਡੇ ਮੰਤਰੀ ਕਿਸਾਨਾਂ ਨਾਲ ਵਾਰ ਵਾਰ ਗੱਲ ਕਰ ਰਹੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਖੇਤੀ ਕਾਨੂੰਨ ਲਾਗੂ ਹੋਣ ਤੋਂ ਬਾਅਦ ਦੇਸ਼ ਵਿੱਚ ਕਿਧਰੇ ਵੀ ਮੰਡੀ ਬੰਦ ਨਹੀਂ ਹੋਈ ਤੇ ਨਾ ਹੀ ਐੱਮਐੱਸਪੀ ਬੰਦੀ ਹੋਈ, ਸਗੋਂ ਐੱਮਐੱਸਪੀ ‘ਤੇ ਖਰੀਦ ਵਧੀ ਹੈ।
Check Also
ਜੰਮੂ-ਕਸ਼ਮੀਰ ਦੇ ਕਿਸ਼ਤਵਾੜ ’ਚ ਅੱਤਵਾਦੀਆਂ ਨਾਲ ਹੋਏ ਮੁਕਾਬਲੇ ਦੌਰਾਨ ਫੌਜ ਦਾ ਜੇਸੀਓ ਹੋਇਆ ਸ਼ਹੀਦ
ਭਾਰਤੀ ਫੌਜ ਨੇ ਮੁਕਾਬਲੇ ਦੌਰਾਨ ਦੋ ਅੱਤਵਾਦੀਆਂ ਨੂੰ ਕੀਤਾ ਢੇਰ ਜੰਮੂ/ਬਿਊਰੋ ਨਿਊਜ਼ : ਜੰਮੂ-ਕਸ਼ਮੀਰ ਦੇ …