ਰਵਨੀਤ ਬਿੱਟੂ ਬੋਲੇ, ਯੋਗਿੰਦਰ ਯਾਦਵ ਕਿਸਾਨ ਧਰਨੇ ‘ਚੋਂ ਹੋਣ ਬਾਹਰ ਤਾਂ ਸਰਕਾਰ ਨਾਲ ਗੱਲਬਾਤ ਚੜ੍ਹੇਗੀ ਸਿਰੇ
ਨਵੀਂ ਦਿੱਲੀ, ਬਿਊਰੋ ਨਿਊਜ਼
ਖੇਤੀ ਕਾਨੂੰਨ ਮੁੱਦੇ ‘ਤੇ ਕਿਸਾਨਾਂ ਅਤੇ ਕੇਂਦਰ ਸਰਕਾਰ ਵਿਚਾਲੇ ਡੈੱਡਲਾਕ ਦੀ ਸਥਿਤੀ ਬਣੀ ਹੋਈ ਹੈ। ਕੇਂਦਰ ਸਰਕਾਰ ਨਾਲ ਕਿਸਾਨ ਜਥੇਬੰਦੀਆਂ ਦੀਆਂ ਕਈ ਮੁਲਾਕਾਤਾਂ ਵੀ ਹੋ ਚੁੱਕੀਆਂ ਹਨ ਪਰ ਹਾਲੇ ਤੱਕ ਕੋਈ ਵੀ ਹੱਲ ਨਹੀਂ ਨਿਕਲਿਆ। ਇਸ ‘ਤੇ ਲੁਧਿਆਣਾ ਤੋਂ ਕਾਂਗਰਸ ਦੇ ਸੰਸਦ ਮੈਂਬਰ ਰਵਨੀਤ ਬਿੱਟੂ ਨੇ ਸਵਾਲ ਖੜ੍ਹੇ ਕੀਤੇ ਹਨ। ਕਿਸਾਨਾਂ ਅਤੇ ਸਰਕਾਰ ਵਿਚਾਲੇ ਮਸਲੇ ਦਾ ਕੋਈ ਹੱਲ ਨਾ ਨਿਕਲਦਾ ਹੋਇਆ ਦੇਖ ਕੇ ਰਵਨੀਤ ਬਿੱਟੂ ਨੇ ਕਿਸਾਨ ਆਗੂ ਯੋਗੇਂਦਰ ਯਾਦਵ ‘ਤੇ ਇਲਜ਼ਾਮ ਲਗਾਏ ਹਨ। ਬਿੱਟੂ ਨੇ ਕਿਹਾ ਕਿ ਇਹ ਸਾਰੀ ਸਮੱਸਿਆ ਯੋਗਿੰਦਰ ਯਾਦਵ ਨੇ ਖੜ੍ਹੀ ਕੀਤੀ ਹੈ। ਜੇਕਰ ਯੋਗਿੰਦਰ ਯਾਦਵ ਕਿਸਾਨਾਂ ਦੇ ਧਰਨੇ ‘ਚੋਂ ਬਾਹਰ ਹੋ ਜਾਂਦੇ ਹਨ ਤਾਂ ਸੰਯੁਕਤ ਕਿਸਾਨ ਮੋਰਚਾ ਅਤੇ ਸਰਕਾਰ ਵਿਚਾਲੇ ਗੱਲਬਾਤ ਸਫ਼ਲਤਾਪੂਰਵਕ ਹੋਵੇਗੀ। ਇਸ ਤੋਂ ਇਲਾਵਾ ਰਵਨੀਤ ਬਿੱਟੂ ਨੇ ਇਹ ਵੀ ਇਲਜ਼ਾਮ ਲਗਾ ਦਿੱਤਾ ਕਿ 26 ਜਨਵਰੀ ਮੌਕੇ ਦਿੱਲੀ ‘ਚ ਹੋਈ ਹਿੰਸਾ ਪਿੱਛੇ ਯੋਗੇਂਦਰ ਯਾਦਵ ਦਾ ਹੀ ਹੱਥ ਹੈ।
Check Also
ਪਹਿਲਵਾਨ ਬਜਰੰਗ ਪੂਨੀਆ 4 ਸਾਲ ਲਈ ਮੁਅੱਤਲ
ਹਰਿਆਣਾ ਨਾਲ ਸਬੰਧਤ ਹੈ ਪਹਿਲਵਾਨ ਪੂਨੀਆ ਨਵੀਂ ਦਿੱਲੀ/ਬਿਊਰੋ ਨਿਊਜ਼ ਨੈਸ਼ਨਲ ਐਂਟੀ ਡੋਪਿੰਗ ਏਜੰਸੀ (ਨਾਡਾ) ਨੇ …