ਦਿੱਲੀ ਪੁਲਿਸ ਨੇ ਰੱਖਿਆ ਸੀ 50 ਹਜ਼ਾਰ ਦਾ ਇਨਾਮ
ਨਵੀਂ ਦਿੱਲੀ, ਬਿਊਰੋ ਨਿਊਜ਼
26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਕਿਸਾਨਾਂ ਦੀ ਟਰੈਕਟਰ ਪਰੇਡ ਦੌਰਾਨ ਲਾਲ ਕਿਲ੍ਹੇ ‘ਤੇ ਹੋਈ ਹਿੰਸਾ ਦੇ ਮਾਮਲੇ ‘ਚ ਨਾਮਜ਼ਦ ਇਕਬਾਲ ਸਿੰਘ ਨੂੰ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਗ੍ਰਿਫ਼ਤਾਰ ਕਰ ਲਿਆ ਹੈ। ਜਾਣਕਾਰੀ ਮੁਤਾਬਕ ਲੁਧਿਆਣਾ ਜ਼ਿਲ੍ਹੇ ਨਾਲ ਸਬੰਧਤ ਇਕਬਾਲ ਸਿੰਘ ਦੀ ਗ੍ਰਿਫ਼ਤਾਰੀ ਹੁਸ਼ਿਆਰਪੁਰ ਜ਼ਿਲ੍ਹੇ ਵਿਚੋਂ ਲੰਘੀ ਰਾਤ ਹੋਈ ਹੈ, ਜੋ ਇਕ ਕਥਾਵਾਚਕ ਵੀ ਹੈ। ਦਿੱਲੀ ਪੁਲਿਸ ਨੇ ਹਿੰਸਾ ਦੇ ਮਾਮਲੇ ‘ਚ ਇਕਬਾਲ ਸਿੰਘ ‘ਤੇ 50 ਹਜ਼ਾਰ ਰੁਪਏ ਦਾ ਇਨਾਮ ਰੱਖਿਆ ਸੀ। ਜ਼ਿਕਰਯੋਗ ਹੈ ਕਿ ਲੰਘੇ ਕੱਲ੍ਹ ਹੀ ਦਿੱਲੀ ਪੁਲਿਸ ਨੇ ਦੀਪ ਸਿੱਧੂ ਨੂੰ ਕਰਨਾਲ ਤੋਂ ਗ੍ਰਿਫਤਾਰ ਕੀਤਾ ਸੀ ਅਤੇ ਹੁਣ ਦੀਪ ਸਿੱਧੂ 7 ਦਿਨਾਂ ਦੇ ਪੁਲਿਸ ਰਿਮਾਂਡ ‘ਤੇ ਹੈ।
Check Also
ਹੇਮਕੁੰਟ ਸਾਹਿਬ ਯਾਤਰਾ ਲਈ ਪਹਿਲਾ ਜਥਾ ਗੁਰਦੁਆਰਾ ਸ੍ਰੀ ਗੋਬਿੰਦ ਘਾਟ ਤੋਂ ਹੋਇਆ ਰਵਾਨਾ
ਭਲਕੇ ਐਤਵਾਰ ਨੂੰ ਖੁੱਲ੍ਹਣਗੇ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਚੰਡੀਗੜ੍ਹ/ਬਿਊਰੋ ਨਿਊਜ਼ : ਸਿੱਖ ਸਰਧਾਲੂਆਂ …