ਸ਼ਹੀਦੀ ਸਾਕੇ ਦੀ ਸ਼ਤਾਬਦੀ ਮੌਕੇ ਐਸਜੀਪੀਸੀ ਭੇਜੇਗੀ ਸ਼ਰਧਾਲੂ
ਅੰਮ੍ਰਿਤਸਰ, ਬਿਊਰੋ ਨਿਊਜ਼
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਦੇ ਸ਼ਹੀਦੀ ਸਾਕੇ ਦੀ ਸ਼ਤਾਬਦੀ ਮੌਕੇ ਕਰਵਾਏ ਜਾ ਰਹੇ ਸਮਾਗਮਾਂ ਸਮੇਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਭੇਜੇ ਜਾ ਰਹੇ ਸਿੱਖ ਸ਼ਰਧਾਲੂਆਂ ਲਈ ਕਰੋਨਾ ਟੈਸਟ ਲਾਜ਼ਮੀ ਹੋਵੇਗਾ। ਦਿੱਲੀ ਸਥਿਤ ਪਾਕਿਸਤਾਨ ਅੰਬੈਸੀ ਵਲੋਂ 18 ਫਰਵਰੀ ਤੋਂ 72 ਘੰਟੇ ਪਹਿਲਾਂ ਕਰੋਨਾ ਟੈਸਟ ਜ਼ਰੂਰੀ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਸ਼ਹੀਦੀ ਸਾਕੇ ਦੀ ਸ਼ਤਾਬਦੀ ਸਬੰਧੀ 18 ਫਰਵਰੀ ਤੋਂ 25 ਫਰਵਰੀ ਤੱਕ ਜਥਾ ਪਾਕਿਸਤਾਨ ਜਾਵੇਗਾ। ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਦੱਸਿਆ ਕਿ ਸ਼ਹੀਦੀ ਸਾਕੇ ਦੇ 100 ਸਾਲਾ ਦਿਹਾੜੇ ਸਮੇਂ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਵਿਖੇ ਹੋਣ ਵਾਲੇ ਸਮਾਗਮਾਂ ਲਈ ਸ਼੍ਰੋਮਣੀ ਕਮੇਟੀ ਵਲੋਂ ਸਿੱਖ ਸ਼ਰਧਾਲੂਆਂ ਦਾ ਜਥਾ ਭੇਜਿਆ ਜਾ ਰਿਹਾ ਹੈ।
Check Also
ਪੰਜਾਬ ਯੂਨੀਵਰਸਿਟੀ ’ਚ ਸੈਨੇਟ ਚੋਣਾਂ ਦਾ ਐਲਾਨ ਜਲਦ
ਇਸੇ ਮਹੀਨੇ ਜਾਰੀ ਹੋ ਸਕਦਾ ਹੈ ਨੋਟੀਫਿਕੇਸ਼ਨ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਚ ਸੈਨੇਟ ਚੋਣਾਂ …