ਹਰਪਾਲ ਚੀਮਾ ਨੇ ਕਿਹਾ, ਪੰਜਾਬ ‘ਚ ਕਾਨੂੰਨ ਨਾਮ ਦੀ ਕੋਈ ਚੀਜ਼ ਨਹੀਂ
ਚੰਡੀਗੜ੍ਹ, ਬਿਊਰੋ ਨਿਊਜ਼
ਆਮ ਆਦਮੀ ਪਾਰਟੀ ਨੇ ਲੰਘੇ ਕੱਲ੍ਹ ਮੋਗਾ ਵਿੱਚ ਚੋਣਾਂ ਨੂੰ ਲੈ ਕੇ ਵਾਪਰੀ ਹਿੰਸਾ ਉੱਤੇ ਦੁੱਖ ਪ੍ਰਗਟਾਉਂਦੇ ਹੋਏ ਕਿਹਾ ਕਿ ਪੰਜਾਬ ਵਿੱਚ ਕਾਨੂੰਨ ਨਾਮ ਦੀ ਕੋਈ ਚੀਜ਼ ਨਹੀਂ ਹੈ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਜੰਗਲ ਰਾਜ ਚੱਲ ਰਿਹਾ ਹੈ। ਸੀਨੀਅਰ ਆਗੂ ਅਤੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਚੰਡੀਗੜ੍ਹ ‘ਚ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕੈਪਟਨ ਕਾਨੂੰਨ ਵਿਵਸਥਾ ਨੂੰ ਬਣਾਈ ਰੱਖਣ ਵਿੱਚ ਫੇਲ੍ਹ ਸਾਬਤ ਹੋਏ ਹਨ ਅਤੇ ਉਨ੍ਹਾਂ ਨੂੰ ਤੁਰੰਤ ਆਪਣੇ ਅਹੁਦੇ ਤੋਂ ਅਸਤੀਫਾ ਦੇ ਦੇਣਾ ਚਾਹੀਦਾ। ਉਨ੍ਹਾਂ ਕਿਹਾ ਕਿ ਮੋਗਾ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਨੂੰ ਚੋਣ ਪ੍ਰਚਾਰ ਕਰਦਿਆਂ ਨੂੰ ਰੋਕਦੇ ਹੋਏ ਕਾਂਗਰਸੀ ਗੁੰਡਿਆਂ ਵਲੋਂ ਦੋ ਵਿਅਕਤੀਆਂ ਉਤੇ ਗੱਡੀ ਚੜ੍ਹਾ ਕੇ ਕਤਲ ਕਰ ਦੇਣਾ ਬਹੁਤ ਹੀ ਦੁਖਦਾਇਕ ਹੈ। ਹਰਪਾਲ ਚੀਮਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਕਾਂਗਰਸੀ ਗੁੰਡਿਆਂ ਨੂੰ ਨੱਥ ਨਹੀਂ ਪਾ ਰਹੇ ਅਤੇ ਆਪ ਆਪਣੇ ਸ਼ਾਹੀ ਫਾਰਮ ਹਾਊਸ ਵਿਚ ਅਰਾਮ ਫਰਮਾ ਰਹੇ ਹਨ।
Check Also
ਅਮਰੀਕਾ ਨੇ 112 ਹੋਰ ਭਾਰਤੀਆਂ ਨੂੰ ਕੀਤਾ ਡਿਪੋਰਟ
ਡਿਪੋਰਟ ਕੀਤੇ ਜਾਣ ਵਾਲਿਆਂ 31 ਪੰਜਾਬੀ ਵੀ ਸ਼ਾਮਲ ਅੰਮਿ੍ਰਤਸਰ/ਬਿਊਰੋ ਨਿਊਜ਼ : ਅਮਰੀਕਾ ਤੋਂ 31 ਪੰਜਾਬੀਆਂ …