ਸੁਰਜੀਤ ਜਿਆਣੀ ਨੇ ਕਿਹਾ, ਸਾਡੇ ਉਮੀਦਵਾਰਾਂ ‘ਤੇ ਹਮਲਾ ਹੋਇਆ ਤਾਂ ਹਿਸਾਬ ਕਰਾਂਗੇ ਬਰਾਬਰ
ਫਾਜ਼ਿਲਕਾ, ਬਿਊਰੋ ਨਿਊਜ਼
ਪੰਜਾਬ ਵਿਚ ਹੋ ਰਹੀਆਂ ਨਗਰ ਨਿਗਮ ਚੋਣਾਂ ਨੂੰ ਲੈ ਕੇ ਸਾਰੀਆਂ ਸਿਆਸੀ ਪਾਰਟੀਆਂ ਸਰਗਰਮ ਹਨ। ਇਸ ਦੌਰਾਨ ਬੀਜੇਪੀ ਉਮੀਦਵਾਰਾਂ ਦਾ ਕਿਸਾਨਾਂ ਵੱਲੋਂ ਘਿਰਾਓ ਲਗਾਤਾਰ ਜਾਰੀ ਹੈ। ਇਸਦੇ ਚੱਲਦਿਆਂ ਭਾਜਪਾ ਦੇ ਸੀਨੀਅਰ ਆਗੂ ਸੁਰਜੀਤ ਕੁਮਾਰ ਜਿਆਣੀ ਨੇ ਪੰਜਾਬ ਸਰਕਾਰ ‘ਤੇ ਵੱਡੇ ਸਿਆਸੀ ਇਲਜ਼ਾਮ ਲਗਾਏ ਹਨ। ਸੁਰਜੀਤ ਜਿਆਣੀ ਨੇ ਕਿਹਾ ਕਿ ਪੁਲਿਸ ਦੀ ਸ਼ਹਿ ‘ਤੇ ਕਿਸਾਨ ਸਾਡੇ ਉਮੀਦਵਾਰਾਂ ‘ਤੇ ਹਮਲਾ ਕਰ ਰਹੇ ਹਨ। ਜਿਆਣੀ ਨੇ ਕਿਹਾ ਕਿ ਕਾਂਗਰਸ ਇਨ੍ਹਾਂ ਚੋਣਾਂ ਵਿਚ ਧੱਕੇਸ਼ਾਹੀ ‘ਤੇ ਉਤਰ ਆਈ ਹੈ। ਧਿਆਨ ਰਹੇ ਕਿ ਇਸ ਤੋਂ ਪਹਿਲਾਂ ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਸੀ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪੰਜਾਬ ਦੀ ਸ਼ਾਂਤੀ ਨੂੰ ਭੰਗ ਕਰਨਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਦਾ ਕਾਂਗਰਸ ਸਰਕਾਰ ਤੋਂ ਭਰੋਸਾ ਉਠ ਗਿਆ ਹੈ।
Check Also
ਪੰਜਾਬ ਵਿਚ ਬਦਲੀਆਂ ਦੇ ਹੁਕਮ ਪੰਜਾਬੀ ਭਾਸ਼ਾ ’ਚ ਹੋਣ ਲੱਗੇ ਜਾਰੀ
ਪਹਿਲਾਂ ਬਦਲੀਆਂ ਦੇ ਹੁਕਮ ਜਾਰੀ ਹੁੰਦੇ ਸਨ ਅੰਗਰੇਜ਼ੀ ਭਾਸ਼ਾ ’ਚ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ …