ਮੁਹਾਲੀ ‘ਚ ਮੌਕਾ ਦੇਖ ਕੇ ਭੱਜੇ ਭਾਜਪਾ ਆਗੂ
ਮੁਹਾਲੀ, ਬਿਊਰੋ ਨਿਊਜ਼
ਪੰਜਾਬ ਵਿਚ ਆਉਂਦੀ 14 ਫਰਵਰੀ ਨੂੰ ਨਗਰ ਨਿਗਮ ਚੋਣਾਂ ਹੋਣ ਜਾ ਰਹੀਆਂ ਹਨ। ਕਿਸਾਨ ਅੰਦੋਲਨ ਦੇ ਚੱਲਦਿਆਂ ਭਾਰਤੀ ਜਨਤਾ ਪਾਰਟੀ ਦਾ ਵਿਰੋਧ ਦਿਨੋ ਦਿਨ ਵਧਦਾ ਹੀ ਜਾ ਰਿਹਾ ਹੈ। ਮੁਹਾਲੀ ਦੇ ਸੈਕਟਰ 79 ਵਿਚ ਅੱਜ ਉਸ ਸਮੇਂ ਮਾਹੌਲ ਗਰਮਾ ਗਿਆ, ਜਦੋਂ ਭਾਜਪਾ ਆਗੂ ਸੁਭਾਸ਼ ਸ਼ਰਮਾ ਨਗਰ ਨਿਗਮ ਚੋਣਾਂ ਲਈ ਚੋਣ ਮਨੋਰਥ ਪੱਤਰ ਜਾਰੀ ਕਰਨ ਲਈ ਪਹੁੰਚੇ। ਇਸੇ ਮੌਕੇ ਕੁਝ ਕਿਸਾਨ ਵੀ ਭਾਜਪਾ ਆਗੂਆਂ ਦਾ ਵਿਰੋਧ ਕਰਨ ਲਈ ਝੰਡੇ ਲੈ ਕੇ ਪਹੁੰਚ ਗਏ। ਸੂਚਨਾ ਮਿਲਣ ‘ਤੇ ਪੁਲਿਸ ਵੀ ਮੌਕੇ ‘ਤੇ ਪਹੁੰਚ ਗਈ। ਇਸ ਤੋਂ ਬਾਅਦ ਭਾਜਪਾ ਦੇ ਆਗੂ ਉਥੋਂ ਮੌਕਾ ਦੇਖ ਕੇ ਆਪਣੀਆਂ ਗੱਡੀਆਂ ਵਿਚ ਬੈਠ ਕੇ ਭੱਜ ਗਏ। ਭਾਜਪਾ ਆਗੂ ਕੇਡੀ ਭੰਡਾਰੀ ਅਤੇ ਸੁਖਵਿੰਦਰ ਸਿੰਘ ਗੋਲਡੀ ਨੇ ਕਿਹਾ ਕਿ ਇਹ ਸਾਰੀ ਕਾਰਵਾਈ ਕਾਂਗਰਸ ਪਾਰਟੀ ਹੀ ਕਰਵਾ ਰਹੀ ਹੈ ਅਤੇ ਉਨ੍ਹਾਂ ਭਾਜਪਾ ਉਮੀਦਵਾਰਾਂ ਲਈ ਸੁਰੱਖਿਆ ਦੀ ਮੰਗ ਵੀ ਕੀਤੀ ਹੈ।
Check Also
ਫਰੀਦਕੋਟ ਦੀ ਸਿਫਤ ਕੌਰ ਸਮਰਾ ਨੇ ਭਾਰਤ ਦੀ ਝੋਲੀ ਪਾਇਆ ਸੋਨ ਤਗ਼ਮਾ
ਅਰਜਨਟੀਨਾ ਸ਼ੂਟਿੰਗ ’ਚ ਚੱਲ ਰਹੇ ਸ਼ੂਟਿੰਗ ਮੁਕਾਬਲੇ ’ਚ ਸਿਫ ਨੇ ਜਿੱਤਿਆ ਤਮਗਾ ਨਵੀਂ ਦਿੱਲੀ/ਬਿਊਰੋ ਨਿਊਜ਼ …