ਫਰੀਦਕੋਟ, ਬਿਊਰੋ ਨਿਊਜ਼
ਬਹਿਬਲ ਕਲਾਂ ਗੋਲੀ ਕਾਂਡ ਮਾਮਲੇ ਵਿੱਚ ਪੰਜਾਬ ਦੇ ਸਾਬਕਾ ਤੇ ਵਿਵਾਦਤ ਡੀਜੀਪੀ ਸੁਮੇਧ ਸੈਣੀ ਤੇ ਆਈਜੀ ਪਰਮਰਾਜ ਸਿੰਘ ਉਮਰਾਨੰਗਲ ਦੀ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਗਈ ਹੈ। ਫਰੀਦਕੋਟ ਦੇ ਸੈਸ਼ਨ ਜੱਜ ਸੁਮਿਤ ਮਲਹੋਤਰਾ ਨੇ ਜ਼ਮਾਨਤ ਉੱਪਰ ਅੱਜ ਅੱਧਾ ਦਿਨ ਦੀ ਸੁਣਵਾਈ ਮਗਰੋਂ ਦੋਹਾਂ ਦੀ ਜ਼ਮਾਨਤ ਅਰਜ਼ੀ ਨੂੰ ਰੱਦ ਕਰ ਦਿੱਤਾ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਬਹਿਬਲ ਕਲਾਂ ਗੋਲੀ ਕਾਂਡ ਮਾਮਲੇ ਵਿੱਚ ਫਰੀਦਕੋਟ ਅਦਾਲਤ ਨੇ ਸੁਮੇਧ ਸੈਣੀ ਦੇ ਜ਼ਮਾਨਤਯੋਗ ਗ੍ਰਿਫ਼ਤਾਰੀ ਵਾਰੰਟ ਜਾਰੀ ਕਰ ਦਿੱਤੇ ਸਨ।
Check Also
ਫਰੀਦਕੋਟ ਦੀ ਸਿਫਤ ਕੌਰ ਸਮਰਾ ਨੇ ਭਾਰਤ ਦੀ ਝੋਲੀ ਪਾਇਆ ਸੋਨ ਤਗ਼ਮਾ
ਅਰਜਨਟੀਨਾ ਸ਼ੂਟਿੰਗ ’ਚ ਚੱਲ ਰਹੇ ਸ਼ੂਟਿੰਗ ਮੁਕਾਬਲੇ ’ਚ ਸਿਫ ਨੇ ਜਿੱਤਿਆ ਤਮਗਾ ਨਵੀਂ ਦਿੱਲੀ/ਬਿਊਰੋ ਨਿਊਜ਼ …