ਧਰਮਿੰਦਰ ਕਰ ਚੁੱਕੇ ਹਨ ਕਿਸਾਨਾਂ ਦੀ ਹਮਾਇਤ
ਨਵੀਂ ਦਿੱਲੀ, ਬਿਊਰੋ ਨਿਊਜ਼
ਭਾਜਪਾ ਦੀ ਸੰਸਦ ਮੈਂਬਰ ਅਤੇ ਧਰਮਿੰਦਰ ਦੀ ਪਤਨੀ ਹੇਮਾ ਮਾਲਿਨੀ ਨੇ ਇਕ ਵਾਰ ਖੇਤੀ ਕਾਨੂੰਨਾਂ ਨੂੰ ਕਿਸਾਨ ਪੱਖੀ ਦੱਸਿਆ ਹੈ। ਜ਼ਿਕਰਯੋਗ ਹੈ ਕਿ ਹੇਮਾ ਮਾਲਿਨੀ ਦੇ ਪਤੀ ਧਰਮਿੰਦਰ ਨੇ ਕਿਸਾਨਾਂ ਦੇ ਹੱਕ ਵਿਚ ਹਾਅ ਦਾ ਨਾਅਰਾ ਮਾਰਦਿਆਂ ਕਿਸਾਨਾਂ ਦੀ ਹਮਾਇਤ ਕੀਤੀ ਸੀ। ਹੇਮਾ ਨੇ ਸਦਨ ਵਿਚ ਕਿਹਾ ਸੀ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਿਸਾਨਾਂ ਲਈ ਇੰਨਾ ਕੰਮ ਕਰ ਰਹੇ ਹਨ ਅਤੇ ਉਹ ਕਿਸਾਨ ਵਿਰੋਧੀ ਕਿਵੇਂ ਹੋ ਸਕਦੇ ਹਨ। ਮਥੁਰਾ ਤੋਂ ਸੰਸਦ ਮੈਂਬਰ ਨੇ ਕਿਹਾ ਕਿ ਪ੍ਰਧਾਨ ਮੰਤਰੀ ਕਹਿ ਚੁੱਕੇ ਹਨ ਕਿ ਖੇਤੀ ਕਾਨੂੰਨ ਲਾਗੂ ਹੋਣ ਦਿਓ, ਜੇ ਕੁਝ ਕਮੀ ਹੋਵੇਗੀ ਤਾਂ ਇਸ ਨੂੰ ਸੁਧਾਰ ਲਿਆ ਜਾਵੇਗਾ, ਪਰ ਕਿਸਾਨ ਮੰਨਣ ਲਈ ਤਿਆਰ ਹੀ ਨਹੀਂ ਹਨ।
Check Also
ਭਗਦੜ ਮਚਣ ਤੋਂ ਬਾਅਦ ਵੀ ਨਵੀਂ ਦਿੱਲੀ ਰੇਲਵੇ ਸਟੇਸ਼ਨ ’ਤੇ ਭੀੜ ਵਧੀ
ਬੀਤੀ ਰਾਤ 18 ਲੋਕਾਂ ਦੀ ਹੋਈ ਸੀ ਮੌਤ; ਪੁਲੀਸ ਨੇ ਲੋਕਾਂ ਤੋਂ ਪੁੱਛਗਿੱਛ ਕੀਤੀ ਨਵੀਂ …