10.3 C
Toronto
Saturday, November 8, 2025
spot_img
Homeਭਾਰਤਨਵਰੀਤ ਸਿੰਘ ਦੀ ਮੌਤ ਦੀ ਜਾਂਚ ਸਿੱਟ ਤੋਂ ਕਰਵਾਉਣ ਦੀ ਮੰਗ 'ਤੇ...

ਨਵਰੀਤ ਸਿੰਘ ਦੀ ਮੌਤ ਦੀ ਜਾਂਚ ਸਿੱਟ ਤੋਂ ਕਰਵਾਉਣ ਦੀ ਮੰਗ ‘ਤੇ ਦਿੱਲੀ ਸਰਕਾਰ ਤੇ ਪੁਲਿਸ ਨੂੰ ਨੋਟਿਸ

ਟਰੈਕਟਰ ਪਰੇਡ ਦੌਰਾਨ ਗਈ ਸੀ ਕਿਸਾਨ ਨਵਰੀਤ ਸਿੰਘ ਦੀ ਜਾਨ
ਨਵੀਂ ਦਿੱਲੀ, ਬਿਊਰੋ ਨਿਊਜ਼
ਦਿੱਲੀ ਹਾਈਕੋਰਟ ਨੇ ਗਣਤੰਤਰ ਦਿਵਸ ‘ਤੇ ਟਰੈਕਟਰ ਪਰੇਡ ਦੌਰਾਨ 25 ਸਾਲਾ ਕਿਸਾਨ ਨਵਰੀਤ ਸਿੰਘ ਦੀ ਮੌਤ ਦੇ ਮਾਮਲੇ ਦੀ ਜਾਂਚ ਅਦਾਲਤ ਦੀ ਨਿਗਰਾਨੀ ਹੇਠ ਐੱਸਆਈਟੀ ਤੋਂ ਕਰਵਾਉਣ ਦੀ ਮੰਗ ‘ਤੇ ਦਿੱਲੀ ਸਰਕਾਰ ਅਤੇ ਪੁਲਿਸ ਤੋਂ ਜਵਾਬ ਮੰਗਿਆ ਹੈ। ਜਸਟਿਸ ਯੋਗੇਸ਼ ਖੰਨਾ ਨੇ ਦਿੱਲੀ ਸਰਕਾਰ, ਦਿੱਲੀ ਪੁਲਿਸ, ਉੱਤਰ ਪ੍ਰਦੇਸ਼ ਪੁਲਿਸ ਅਤੇ ਰਾਮਪੁਰ ਦੇ ਜ਼ਿਲ੍ਹਾ ਹਸਪਤਾਲ ਦੇ ਮੁੱਖ ਮੈਡੀਕਲ ਅਫਸਰ ਨੂੰ ਨੋਟਿਸ ਜਾਰੀ ਕੀਤੇ। ਇਸੇ ਹਸਪਤਾਲ ਵਿੱਚ ਨਵਰੀਤ ਸਿੰਘ ਦਾ ਪੋਸਟਮਾਰਟਮ ਹੋਇਆ ਸੀ। ਅਦਾਲਤ ਨੇ ਨਵਰੀਤ ਦੇ ਦਾਦਾ ਵਲੋਂ ਪਾਈ ਪਟੀਸ਼ਨ ‘ਤੇ ਇਹ ਨੋਟਿਸ ਜਾਰੀ ਕੀਤਾ ਹੈ। ਉਨ੍ਹਾਂ ਦਾਅਵਾ ਕੀਤਾ ਹੈ ਕਿ ਉਨ੍ਹਾਂ ਦੇ ਪੋਤੇ ਦੇ ਸਿਰ ਵਿੱਚ ਗੋਲੀ ਦੇ ਜ਼ਖ਼ਮ ਸਨ। ਅਦਾਲਤ ਨੇ ਦਿੱਲੀ ਪੁਲਿਸ ਨੂੰ ਜਾਂਚ ਬਾਰੇ ਸੁਣਵਾਈ ਦੀ ਅਗਲੀ ਤਰੀਕ 26 ਫਰਵਰੀ ਤੱਕ ਸਥਿਤੀ ਰਿਪੋਰਟ ਦਾਖਲ ਕਰਨ ਦਾ ਹੁਕਮ ਵੀ ਦਿੱਤਾ ਹੈ।

RELATED ARTICLES
POPULAR POSTS