ਉਗਰਾਹਾਂ ਬੋਲੇ, ਮੋਦੀ ਸਰਕਾਰ ਦੀ ਨੀਤੀ ਕਾਮਯਾਬ ਨਹੀਂ ਹੋਣ ਦਿਆਂਗੇ
ਜਗਰਾਉਂ, ਬਿਊਰੋ ਨਿਊਜ਼
ਖੇਤੀ ਕਾਨੂੰਨਾਂ ਖਿਲਾਫ ਜਗਰਾਉਂ ਵਿਖੇ ਹੋਈ ਕਿਸਾਨ ਮਹਾਂਪੰਚਾਇਤ ਦੌਰਾਨ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਅੱਜ ਇਕੱਠੇ ਹੋ ਕੇ ਲੜਨ ਦਾ ਵਕਤ ਹੈ ਅਤੇ ਬਰਬਾਦੀ ਤੋਂ ਬਾਅਦ ਕੋਈ ਫਾਇਦਾ ਨਹੀਂ ਹੋਵੇਗਾ। ਰਾਜੇਵਾਲ ਨੇ ਕਿਹਾ ਕਿ ਖੇਤੀ ਕਾਨੂੰਨਾਂ ਖਿਲਾਫ ਕਿਸਾਨੀ ਮੋਰਚੇ ਦਾ ਮੋਢੀ ਪੰਜਾਬ ਹੈ ਅਤੇ ਬਾਕੀ ਸੂਬੇ ਬਾਅਦ ਵਿਚ ਅੱਗੇ ਆਏ ਹਨ। ਉਨ੍ਹਾਂ ਇਹ ਵੀ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਹੁਣ ਫਸ ਚੁੱਕੀ ਹੈ ਅਤੇ ਦੁਨੀਆ ਦਾ ਫੇਲ੍ਹ ਹੋਇਆ ਮਾਡਲ ਕਿਸਾਨਾਂ ‘ਤੇ ਲਾਗੂ ਕਰ ਰਹੀ ਹੈ। ਰਾਜੇਵਾਲ ਨੇ ਕਿਹਾ ਕਿ ਕੇਂਦਰ ਸਰਕਾਰ ਦੇ ਮੰਤਰੀਆਂ ਕੋਲ ਖੇਤੀ ਕਾਨੂੰਨਾਂ ਬਾਰੇ ਕੋਈ ਸਪੱਸ਼ਟ ਜਵਾਬ ਨਹੀਂ ਹੈ। ਉਨ੍ਹਾਂ ਮੋਦੀ ਨੂੰ ਸਭ ਤੋਂ ਵੱਡਾ ਡਰਾਮੇਬਾਜ਼ ਅਤੇ ਝੂਠਾ ਪ੍ਰਧਾਨ ਮੰਤਰੀ ਦੱਸਿਆ। ਇਸੇ ਦੌਰਾਨ ਕਿਸਾਨ ਆਗੂ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਪੰਜਾਬ ਦਾ ਬੱਚਾ- ਬੱਚਾ ਸੰਘਰਸ਼ਸ਼ੀਲ ਹੈ। ਉਨ੍ਹਾਂ ਕਿਹਾ ਕਿ ਮੋਦੀ ਕਿਸਾਨਾਂ ਨੂੰ ਬੁੱਧੂ ਬਣਾ ਰਹੇ ਹਨ। ਉਗਰਾਹਾਂ ਨੇ ਸਪੱਸ਼ਟ ਕੀਤਾ ਕਿ ਕਿਸਾਨੀ ਘੋਲ ਕਮਜ਼ੋਰ ਨਹੀਂ ਹੋਇਆ ਅਤੇ ਕਿਸਾਨ ਖੇਤੀ ਕਾਨੂੰਨ ਵਾਪਸ ਕਰਵਾ ਕੇ ਹੀ ਘਰਾਂ ਨੂੰ ਪਰਤਣਗੇ।
Check Also
ਕਾਂਗਰਸੀ ਵਿਧਾਇਕ ਪਰਗਟ ਸਿੰਘ ਭਾਜਪਾ ਸੰਸਦ ਮੈਂਬਰ ਕੰਗਣਾ ਰਣੌਤ ’ਤੇ ਭੜਕੇ
ਕਿਹਾ : ਸਮਾਜ ’ਚ ਨਫਰਤ ਫੈਲਾਉਣ ਵਾਲੇ ਲੋਕਾਂ ਦਾ ਕਰੋ ਬਾਈਕਾਟ ਜਲੰਧਰ/ਬਿਊਰੋ ਨਿਊਜ਼ : ਜਲੰਧਰ …