15.9 C
Toronto
Friday, September 18, 2026
spot_img
Homeਪੰਜਾਬਜਗਰਾਉਂ 'ਚ ਹੋਈ ਮਹਾਪੰਚਾਇਤ ਵਿਚ ਪਹੁੰਚੇ ਵੱਡੀ ਗਿਣਤੀ ਕਿਸਾਨ

ਜਗਰਾਉਂ ‘ਚ ਹੋਈ ਮਹਾਪੰਚਾਇਤ ਵਿਚ ਪਹੁੰਚੇ ਵੱਡੀ ਗਿਣਤੀ ਕਿਸਾਨ

ਜਗਰਾਉਂ ‘ਚ ਹੋਈ ਮਹਾਪੰਚਾਇਤ ਵਿਚ ਪਹੁੰਚੇ ਵੱਡੀ ਗਿਣਤੀ ਕਿਸਾਨਖੇਤੀ ਕਾਨੂੰਨ ਰੱਦ ਹੋਣ ਤੱਕ ਸੰਘਰਸ਼ ਜਾਰੀ ਰੱਖਣ ਦਾ ਐਲਾਨ
ਜਗਰਾਉਂ, ਬਿਊਰੋ ਨਿਊਜ਼
ਸੰਯੁਕਤ ਕਿਸਾਨ ਮੋਰਚੇ ਵੱਲੋਂ ਅੱਜ ਜਗਰਾਉਂ ਵਿਚ ਕੀਤੀ ਮਹਾਪੰਚਾਇਤ ‘ਚ ਵੱਡੀ ਗਿਣਤੀ ਕਿਸਾਨ ਸ਼ਾਮਲ ਹੋਏ। ਉੱਤਰ ਪ੍ਰਦੇਸ਼ ਤੇ ਹਰਿਆਣਾ ਤੋਂ ਬਾਅਦ ਪੰਜਾਬ ਵਿੱਚ ਕਿਸਾਨਾਂ ਵੱਲੋਂ ਪਹਿਲੀ ਵਾਰ ਖੇਤੀ ਕਾਨੂੰਨਾਂ ਖਿਲਾਫ ਮਹਾਂਪੰਚਾਇਤ ਕੀਤੀ ਗਈ। ਇਸ ਮੌਕੇ ਜੋਗਿੰਦਰ ਸਿੰਘ ਉਗਰਾਹਾਂ, ਬਲਬੀਰ ਸਿੰਘ ਰਾਜੇਵਾਲ ਸਣੇ ਕਈ ਕਿਸਾਨ ਆਗੂ ਪਹੁੰਚੇ। ਇਸ ਮੌਕੇ ਕਿਸਾਨ ਨੇਤਾਵਾਂ ਨੇ ਕਿਹਾ ਕਿ ਕਿਸਾਨਾਂ ਨੇ ਸਹੁੰ ਖਾਧੀ ਹੈ ਕਿ ਜਦੋਂ ਤੱਕ ਤਿੰਨੇ ਖੇਤੀ ਕਾਨੂੰਨ ਰੱਦ ਨਹੀਂ ਕੀਤੇ ਜਾਂਦੇ ਸੰਘਰਸ਼ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਇਹ ਹੁਣ ਸਿਰਫ ਕਿਸਾਨ ਅੰਦੋਲਨ ਨਾ ਹੋ ਕੇ ਸਾਰੇ ਦੇਸ਼ ਵਾਸੀਆਂ ਦਾ ਅੰਦੋਲਨ ਬਣ ਚੁੱਕਿਆ ਹੈ। ਦੇਸ਼ ਦੀ 99 ਫੀਸਦੀ ਜਨਤਾ ਕਿਸਾਨਾਂ ਨਾਲ ਹੈ ਪਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਰਕਾਰ ਕਾਰਪੋਰੇਟਾਂ ਦੀ ਕਠਪੁਤਲੀ ਬਣੀ ਹੋਈ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਹਰਿਆਣਾ ਵਿਚ ਕਿਸਾਨ ਆਗੂ ਰਾਕੇਸ਼ ਟਿਕੈਤ ਵਲੋਂ ਵੀ ਵੱਡੀਆਂ ਕਿਸਾਨ ਮਹਾਪੰਚਾਇਤਾਂ ਕੀਤੀਆਂ ਗਈਆਂ ਹਨ।

RELATED ARTICLES
POPULAR POSTS