Breaking News
Home / ਕੈਨੇਡਾ / ਗੁਜਰਾਤ ਦੀ ਮੁੱਖ ਮੰਤਰੀ ਆਨੰਦੀਬੇਨ ਵਲੋਂ ਅਸਤੀਫਾ

ਗੁਜਰਾਤ ਦੀ ਮੁੱਖ ਮੰਤਰੀ ਆਨੰਦੀਬੇਨ ਵਲੋਂ ਅਸਤੀਫਾ

Anandiben CM Gujrat copy copyਉਮਰ ਨੂੰ ਬਣਾਇਆ ਅਸਤੀਫ਼ੇ ਦਾ ਆਧਾਰ; ਭਾਜਪਾ ਦਾ ਸੰਸਦੀ ਬੋਰਡ ਲੱਭੇਗਾ ਨਵਾਂ ਚਿਹਰਾ
ਨਵੀਂ ਦਿੱਲੀ/ਬਿਊਰੋ ਨਿਊਜ਼
ਗੁਜਰਾਤ ਦੀ ਮੁੱਖ ਮੰਤਰੀ ਆਨੰਦੀਬੇਨ ਪਟੇਲ ਨੇ ਅਚਨਚੇਤ ਅਸਤੀਫ਼ਾ ਦੇ ਦਿੱਤਾ ਹੈ। ਅਨੰਦੀਬੇਨ ਪਿਛਲੇ ਕੁਝ ਸਮੇਂ ਤੋਂ ਮੁਸ਼ਕਿਲਾਂ ਵਿਚ ਘਿਰੀ ਹੋਈ ਸੀ ਤੇ ਰਾਜ ਵਿਚ ਅਗਲੇ ਸਾਲ ਵਿਧਾਨ ਸਭਾ ਚੋਣਾਂ ਹੋਣੀਆਂ ਹਨ। ਪਟੇਲ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਦੀ ਪੇਸ਼ਕਸ਼ ਕੀਤੀ ਜੋ ਭਾਜਪਾ ਦੀ ਕੇਂਦਰੀ ਲੀਡਰਸ਼ਿਪ ਨੇ ਪ੍ਰਵਾਨ ਕਰ ਲਈ ਹੈ। ਆਨੰਦੀਬੇਨ ਨੇ ਨਰਿੰਦਰ ਮੋਦੀ ਦੀ ਥਾਂ 22 ਮਈ 2014 ਵਿਚ ਮੁੱਖ ਮੰਤਰੀ ਦਾ ਅਹੁਦਾ ਸੰਭਾਲਿਆ ਸੀ। ਪੰਚਾਇਤੀ ਚੋਣਾਂ ਵਿਚ ਭਾਜਪਾ ਦੀ ਹਾਰ, ਪਟੇਲ ਭਾਈਚਾਰੇ ਵੱਲੋਂ ਚਲਾਇਆ ਜਾ ਰਿਹਾ ਰਾਖਵਾਂਕਰਨ ਅੰਦੋਲਨ ਅਤੇ ਦਲਿਤਾਂ ਵਿਚ ਵਧ ਰਿਹਾ ਰੋਸ ਆਦਿ ਜਿਹੇ ਮੁੱਦੇ ਗੁਜਰਾਤ ਵਿੱਚ ਆਨੰਦੀਬੇਨ ਸਰਕਾਰ ਲਈ ਚੁਣੌਤੀ ਬਣੇ ਹੋਏ ਸਨ। ਭਾਜਪਾ ਪ੍ਰਧਾਨ ਅਮਿਤ ਸ਼ਾਹ ਨੇ ਕਿਹਾ ਕਿ ਪਾਰਟੀ ਦਾ ਪਾਰਲੀਮਾਨੀ ਬੋਰਡ ਆਨੰਦੀਬੇਨ ਪਟੇਲ ਦੀ ਥਾਂ ਨਵੇਂ ਨੇਤਾ ਦੀ ਚੋਣ ਕਰੇਗਾ। ਆਨੰਦੀਬੇਨ 21 ਨਵੰਬਰ ਨੂੰ 75 ਸਾਲਾਂ ਦੀ ਹੋ ਰਹੀ ਹੈ ਤੇ ਉਹ ਰਾਜ ਦੀ ਪਹਿਲੀ ਮਹਿਲਾ ਮੁੱਖ ਮੰਤਰੀ ਹੈ। ਸ਼ਾਹ ਨੇ ਮੁੱਖ ਮੰਤਰੀ ਵਜੋਂ ਉਨ੍ਹਾਂ ਦੀਆਂ ਸੇਵਾਵਾਂ ਦੀ ਸ਼ਲਾਘਾ ਕੀਤੀ। ਆਨੰਦੀਬੇਨ ਪਟੇਲ ਨੇ ਸੋਸ਼ਲ ਮੀਡੀਆ ਰਾਹੀਂ ਕਿਹਾ ਕਿ ਉਨ੍ਹਾਂ ਦੋ ਮਹੀਨੇ ਪਹਿਲਾਂ ਵੀ ਅਸਤੀਫ਼ੇ ਦੀ ਪੇਸ਼ਕਸ਼ ਕੀਤੀ ਸੀ ਤੇ ਹੁਣ ਮੁੜ ਕੀਤੀ ਹੈ ਕਿਉਂਕਿ ਉਹ ਯੁਵਾ ਲੀਡਰਸ਼ਿਪ ਨੂੰ ਮੌਕਾ ਦੇਣਾ ਚਾਹੁੰਦੇ ਹਨ। ઠਇਸ ਘਟਨਾਕ੍ਰਮ ਬਾਰੇ ਕਾਂਗਰਸ ਦੇ ਗੁਜਰਾਤ ਮਾਮਲਿਆਂ ਦੇ ਇੰਚਾਰਜ ਗੁਰਦਾਸ ਕਾਮਤ ਨੇ ਕਿਹਾ ਕਿ ਕਾਫ਼ੀ ਦੇਰ ਤੋਂ ਉਨ੍ਹਾਂ ਦੇ ਅਸਤੀਫ਼ੇ ਬਾਰੇ ਕਿਆਸ ਲਾਇਆ ਜਾ ਰਿਹਾ ਸੀ ਕਿਉਂਕਿ ਭਾਜਪਾ ਲੀਡਰਸ਼ਿਪ ਦਲਿਤਾਂ ਤੇ ਪਟੇਲ ਭਾਈਚਾਰੇ ਵਿਚ ਵਧ ਰਹੇ ਰੋਸ ਦੇ ਮੱਦੇਨਜ਼ਰ ਉਨ੍ਹਾਂ ਨੂੰ ਬਚਾਉਣ ਦੀਆਂ ਕੋਸ਼ਿਸ਼ਾਂ ਕਰ ਰਹੀ ਸੀ। ਦਿੱਲੀ ਦੇ ਮੁੱਖ ਮੰਤਰੀ ਤੇ ਆਪ ਦੇ ਨੇਤਾ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਆਨੰਦੀਬੇਨ ਨੇ ਰਾਜ ਵਿਚ ਉਨ੍ਹਾਂ ਦੀ ਪਾਰਟੀ ਦੀ ਵਧ ਰਹੀ ਲੋਕਪ੍ਰਿਅਤਾ ਤੋਂ ਘਬਰਾ ਕੇ ਅਸਤੀਫ਼ਾ ਦਿੱਤਾ ਹੈ ਕਿਉਂਕਿ ਗੁਜਰਾਤ ਵਿਚ ਭਾਜਪਾ ਦੇ ਪੈਰਾਂ ਹੇਠੋਂ ਜ਼ਮੀਨ ਖਿਸਕਦੀ ਜਾ ਰਹੀ ਹੈ।
ਪੰਜਾਬ ਦਾ ਰਾਜਪਾਲ ਬਣਾਏ ਜਾਣ ਦੀ ਸੰਭਾਵਨਾ
ਆਨੰਦੀਬੇਨ ਪਟੇਲ ਨੂੰ ਪੰਜਾਬ ਦਾ ਨਵਾਂ ਰਾਜਪਾਲ ਬਣਾਏ ਜਾਣ ਦੀ ਸੰਭਾਵਨਾ ਹੈ। ਇਸ ਸਬੰਧੀ ਸਿਆਸੀ ਹਲਕਿਆਂ ਵਿਚ ਜ਼ੋਰਦਾਰ ਚਰਚਾ ਚੱਲ ਰਹੀ ਹੈ। ਫੈਸਲਾ ਕਿਸੇ ਵੇਲੇ ਵੀ ਹੋ ਸਕਦਾ ਹੈ। ਸ਼ਿਵਰਾਜ ਪਾਟਿਲ ਦੀ ਪੰਜਾਬ ਦੇ ਰਾਜਪਾਲ ਵਜੋਂ ਮਿਆਦ ਮੁਕੰਮਲ ਹੋਣ ਪਿੱਛੋਂ ਪਿਛਲੇ ਕਾਫੀ ਸਮੇਂ ਤੋਂ ਇਹ ਅਹੁਦਾ ਖਾਲੀ ਪਿਆ ਹੈ ਅਤੇ ਕਪਤਾਨ ਸਿੰਘ ਸੋਲੰਕੀ ਸੂਬੇ ਦੇ ਕਾਇਮ ਮੁਕਾਮ ਰਾਜਪਾਲ ਵਜੋਂ ਜ਼ਿੰਮੇਵਾਰੀ ਨਿਭਾ ਰਹੇ ਹਨ।

Check Also

ਇਨਸਾਨ ਦੇ ਸ਼ੈਤਾਨ ਬਣਨ ਦੀ ਰੌਂਗਟੇ ਖੜ੍ਹੇ ਕਰਨ ਵਾਲੀ ਦਾਸਤਾਨ

ਐਬਟਸਫੋਰਡ/ਡਾ. ਗੁਰਵਿੰਦਰ ਸਿੰਘ : ਐਬਟਸਫੋਰਡ ਸ਼ਹਿਰ ਦਾ ਵੈਗਨਰ ਰੋਡ। ਸ਼ੁੱਕਰਵਾਰ ਦੀ ਰਾਤ ਦੇ 10.30 ਵਜੇ …