ਨਵੀਂ ਦਿੱਲੀ/ਬਿਊਰੋ ਨਿਊਜ਼ : ਕਾਂਗਰਸ ਆਗੂ ਨਵਜੋਤ ਸਿੰਘ ਸਿੱਧੂ ਸੋਮਵਾਰ ਨੂੰ ਨਵੀਂ ਦਿੱਲੀ ਵਿਚ ਪਾਰਟੀ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨੂੰ ਮਿਲਣ ਲਈ ਪਹੁੰਚੇ। ਪਿਛਲੇ ਦਿਨਾਂ ਤੋਂ ਕਿਆਸ ਲਗਾਏ ਜਾ ਰਹੇ ਸਨ ਕਿ ਸਿੱਧੂ ਪੰਜਾਬ ਸਰਕਾਰ ਦੇ ਮੰਤਰੀ ਮੰਡਲ ਵਿਚ ਕੋਈ ਅਹੁਦਾ ਦਿੱਤਾ ਜਾ ਸਕਦਾ ਹੈ। ਦੁਪਹਿਰ ਵੇਲੇ ਹੋਈ ਮੀਟਿੰਗ ਦੌਰਾਨ ਉਨ੍ਹਾਂ ਦੇ ਨਾਲ ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਵੀ ਸਨ। ਇਸ ਮੀਟਿੰਗ ਵਿਚ ਕਿਸਾਨ ਅੰਦੋਲਨ ਸਮੇਤ ਕਈ ਮੁੱਦਿਆਂ ਅਤੇ ਪੰਜਾਬ ਕਾਂਗਰਸ ਵਿਚ ਸਿੱਧੂ ਦੀ ਅਡਜਸਟਮੈਂਟ ਨੂੰ ਲੈ ਕੇ ਚਰਚਾ ਕੀਤੀ ਗਈ। ਹਰੀਸ਼ ਰਾਵਤ ਨੇ ਅਕਤੂਬਰ ਮਹੀਨੇ ਸਿੱਧੂ ਨੂੰ ਮੰਤਰੀ ਮੰਡਲ ਵਿਚ ਅਡਜੈਸਟ ਕਰਨ ਦੀ ਵਕਾਲਤ ਕਰਦੇ ਹੋਏ ਬਿਆਨ ਦਿੱਤੇ ਸਨ।
ਚੋਣਾਂ ਦੇ ਮੱਦੇਨਜ਼ਰ ਮਿਲ ਸਕਦਾ ਹੈ ਕੈਬਨਿਟ ਮੰਤਰੀ ਦਾ ਅਹੁਦਾ
ਪੰਜਾਬ ਵਿਚ ਸਾਲ 2022 ਵਿਚ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸਿੱਧੂ ਦੀ ਪਾਰਟੀ ਹਾਈਕਮਾਨ ਨਾਲ ਇਸ ਮੀਟਿੰਗ ਤੋਂ ਕਈ ਮਾਅਨੇ ਕੱਢੇ ਜਾ ਰਹੇ ਹਨ। ਪਾਰਟੀ ਸੂਤਰ ਦੱਸਦੇ ਹਨ ਕਿ ਸਿੱਧੂ ਨੂੰ ਸਰਕਾਰ ਵਿਚ ਕੈਬਨਿਟ ਮੰਤਰੀ ਦਾ ਅਹੁਦਾ ਦਿੱਤਾ ਜਾ ਸਕਦਾ ਹੈ। ਕਿਉਂਕਿ ਸਿੱਧੂ ਕਾਂਗਰਸ ਦੇ ਸਟਾਰ ਪ੍ਰਚਾਰਕਾਂ ਵਿਚੋਂ ਇਕ ਹਨ। ਅਜਿਹੇ ਵਿਚ ਪਾਰਟੀ ਉਨ੍ਹਾਂ ਨੂੰ ਮੰਤਰੀ ਅਹੁਦਾ ਦੇ ਵੀ ਸਕਦੀ ਹੈ।
Check Also
ਅਮਿਤ ਸ਼ਾਹ ਨੇ ਮਹਾਰਾਸ਼ਟਰ ਵਿੱਚ ਰੈਲੀਆਂ ਰੱਦ ਕੀਤੀਆਂ
ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਮਨੀਪੁਰ ਵਿੱਚ ਅਸਥਿਰ ਹਾਲਾਤ ਦੇ …