ਨਵੀਂ ਦਿੱਲੀ/ਬਿਊਰੋ ਨਿਊਜ਼
ਰਾਜ ਸਭਾ ਵਿਚ ਜਾਣਕਾਰੀ ਦਿੱਤੀ ਗਈ ਕਿ ਵਿਸ਼ੇਸ਼ ਜਾਂਚ ਟੀਮ (ਐੱਸਆਈਟੀ) 1984 ਦੇ ਸਿੱਖ ਵਿਰੋਧੀ ਕਤਲੇਆਮ ਦੇ 49 ਕੇਸਾਂ ਦੀ ਦੁਬਾਰਾ ਜਾਂਚ ਕਰ ਰਹੀ ਹੈ। ਇਕ ਸਵਾਲ ਦੇ ਜਵਾਬ ਵਿਚ ਗ੍ਰਹਿ ਰਾਜ ਮੰਤਰੀ ਹੰਸ ਰਾਜ ਗੰਗਾ ਰਾਮ ਅਹੀਰ ਨੇ ਕਿਹਾ ਕਿ 12 ਫਰਵਰੀ, 2015 ਦੇ ਆਦੇਸ਼ਾਂ ਅਨੁਸਾਰ ਸਰਕਾਰ ਨੇ ਵਿਸ਼ੇਸ਼ ਜਾਂਚ ਟੀਮ (ਐੱਸਆਈਟੀ) ਦਾ ਗਠਨ ਕੀਤਾ ਸੀ ਜਿਸ ਨੇ ਕੌਮੀ ਰਾਜਧਾਨੀ ਦਿੱਲੀ ਖੇਤਰ ਨਾਲ ਸਬੰਧਤ 1984 ਕਤਲੇਆਮ ਦੇ 49 ਕੇਸਾਂ ਦੀ ਦੁਬਾਰਾ ਜਾਂਚ ਕਰਨ ਲਈ ਕਿਹਾ ਹੈ ਜੋਕਿ ਬੰਦ ਕਰ ਦਿੱਤੇ ਗਏ ਸਨ। ਸਿੱਖ ਵਿਰੋਧੀ ਕਤਲੇਆਮ ਦੇ ਕੌਮੀ ਰਾਜਧਾਨੀ ਵਿਚ ਦਰਜ ਹੋਏ 650 ਕੇਸਾਂ ਵਿਚੋਂ ਵਿਸ਼ੇਸ਼ ਜਾਂਚ ਟੀਮ ਨੇ 29 ਜੁਲਾਈ, 2016 ਨੂੰ 49 ਕੇਸਾਂ ਦੀ ਦੁਬਾਰਾ ਜਾਂਚ ਲਈ ਕਿਹਾ ਹੈ।
Check Also
ਜਸਟਿਸ ਬੀ.ਆਰ. ਗਵੱਈ ਭਾਰਤ ਦੇ 52ਵੇਂ ਚੀਫ ਜਸਟਿਸ ਹੋਣਗੇ
14 ਮਈ ਤੋਂ ਸੰਭਾਲਣਗੇ ਸੁਪਰੀਮ ਕੋਰਟ ਦਾ ਕੰਮ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਦੇ ਮਾਨਯੋਗ ਚੀਫ …