Breaking News
Home / ਦੁਨੀਆ / ‘ਅਮਰੀਕਨ ਸਿੱਖ ਸੰਗਤ’ ਨੇ ਕਿਸਾਨਾਂ ਦੇ ਸੰਘਰਸ਼ ਦੀ ਕੀਤੀ ਹਮਾਇਤ

‘ਅਮਰੀਕਨ ਸਿੱਖ ਸੰਗਤ’ ਨੇ ਕਿਸਾਨਾਂ ਦੇ ਸੰਘਰਸ਼ ਦੀ ਕੀਤੀ ਹਮਾਇਤ

ਕੈਲੀਫੋਰਨੀਆ/ਹੁਸਨ ਲੜੋਆ ਬੰਗਾ
ਅਮਰੀਕਾ ਭਰ ਦੀਆਂ ਸਿੱਖ ਜੱਥੇਬੰਦੀਆਂ ਨੇ ਉਥੋਂ ਦੀਆਂ ਸਮਾਜਿਕ ਸੰਸਥਾਵਾਂ ਨਾਲ ਮਿਲ ਕੇ ਫਰਿਜ਼ਨੋ, ਕੈਲੇਫੋਰਨੀਆਂ ਵਿਖੇ ‘ਅਮਰੀਕਨ ਸਿੱਖ ਸੰਗਤ’ ਦੇ ਨਾਮ ਹੇਠ ਦਿੱਲੀ ਦੇ ਬਾਰਡਰਾਂ ‘ਤੇ ਖੇਤੀ ਕਾਨੂੰਨਾਂ ਖ਼ਿਲਾਫ਼ ਅੰਦੋਲਨ ਕਰ ਰਹੇ ਕਿਸਾਨਾਂ ਦੀ ਇਕਜੁੱਟਤਾ ਤੇ ਚੜ੍ਹਦੀ ਕਲਾ ਲਈ ਇਕ ਵਿਸ਼ੇਸ਼ ਸਭਾ ਬੁਲਾਈ। ਸਾਰੇ ਅਮਰੀਕਾ ਵਿੱਚੋਂ ਲੱਗਭਗ 80 ਜਥੇਬੰਦੀਆਂ ਨੇ ਇਸ ਸਭਾ ਵਿੱਚ ਹਿੱਸਾ ਲਿਆ ਅਤੇ ਸੰਘਰਸ਼ ਕਰ ਰਹੀਆਂ ਕਿਸਾਨ ਜਥੇਬੰਦੀਆਂ ਦੇ ਆਗੂਆਂ ਨਾਲ ਨਾਲ ਵੀਡੀਓ ਕਾਨਫਰੰਸ ਰਾਹੀਂ ਵਿਚਾਰ ਵਟਾਂਦਰੇ ਕੀਤੇ। ਇਸ ਦੌਰਾਨ ਫਰਿਜ਼ਨੋ, ਕੈਲੀਫੋਰਨੀਆ ਦੇ ਮੇਅਰ ਜੈਰੀ ਡਾਇਰ ਉਚੇਚੇ ਤੌਰ ‘ਤੇ ਸ਼ਾਮਲ ਹੋਏ।
ਸੰਗਤ ਨੂੰ ਸੰਬੋਧਨ ਕਰਦਿਆਂ ਮੇਅਰ ਨੇ ਕਿਹਾ ਕਿ ਵਿਸ਼ਵ ਵਿੱਚ ਕਿਤੇ ਵੀ ਚਾਹੇ ਉਹ ਭਾਰਤ ਹੋਵੇ ਜਾਂ ਅਮਰੀਕਾ ਜੇਕਰ ਲੋਕਤੰਤਰ ਦਾ ਘਾਣ ਹੁੰਦਾ ਹੈ ਤਾਂ ਸਾਰਿਆਂ ਨੂੰ ਮਿਲ ਕੇ ਇਸ ਦੇ ਖ਼ਿਲਾਫ਼ ਆਵਾਜ਼ ਉਠਾਉਣੀ ਚਾਹੀਦੀ ਹੈ। ਕਿਸਾਨਾਂ ਦੀਆਂ ਮੰਗਾਂ ਦਾ ਸਮਰਥਨ ਕਰਦਿਆਂ ਉਨ੍ਹਾਂ ਕਿਹਾ ਕਿ ਕਿਸਾਨ ਕਿਸੇ ਵੀ ਦੇਸ਼ ਦੀ ਰੀੜ੍ਹ ਦੀ ਹੱਡੀ ਹੁੰਦੀ ਹੈ ਅਤੇ ਸਰਕਾਰ ਨੂੰ ਉਨ੍ਹਾਂ ਦੀਆਂ ਮੰਗਾਂ ਉੱਤੇ ਗੌਰ ਕਰਦਿਆਂ ਇਨ੍ਹਾਂ ਦਾ ਹੱਲ ਲੱਭਣਾ ਚਾਹੀਦਾ ਹੈ। ਸੰਗਤ ਵੱਲੋਂ ਸੰਘਰਸ਼ ਕਰ ਰਹੀਆਂ ਕਿਸਾਨ ਜਥੇਬੰਦੀਆਂ ਨੂੰ ਹਰ ਸੰਭਵ ਸਹਾਇਤਾ ਮੁਹੱਈਆ ਕਰਾਉਣ ਦਾ ਵੀ ਪ੍ਰਣ ਕੀਤਾ ਗਿਆ।

Check Also

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੋ ਦਿਨ ਦੀ ਯਾਤਰਾ ’ਤੇ ਅਮਰੀਕਾ ਪਹੁੰਚੇ

ਸੀਆਈਏ ਚੀਫ ਤੁਲਸੀ ਗਬਾਰਡ ਨੂੰ ਮਿਲੇ ਅਤੇ ਟਰੰਪ ਨਾਲ ਵੀ ਹੋਵੇਗੀ ਮੁਲਾਕਾਤ ਵਾਸ਼ਿੰਗਟਨ/ਬਿਊਰੋ ਨਿਊਜ਼ ਪ੍ਰਧਾਨ …