Breaking News
Home / ਭਾਰਤ / ਟ੍ਰੈਫਿਕ ਨਿਯਮ ਤੋੜਨ ‘ਤੇ ਲੱਗੇਗਾ 10 ਹਜ਼ਾਰ ਜੁਰਮਾਨਾ

ਟ੍ਰੈਫਿਕ ਨਿਯਮ ਤੋੜਨ ‘ਤੇ ਲੱਗੇਗਾ 10 ਹਜ਼ਾਰ ਜੁਰਮਾਨਾ

logo-2-1-300x105-3-300x105ਬਿਨਾ ਹੈਲਮਟ ਦੇ ਵਾਹਨ ਚਲਾਉਣ ‘ਤੇ ਹੋਵੇਗਾ ਦੋ ਹਜ਼ਾਰ ਰੁਪਏ ਜੁਰਮਾਨਾ
ਨਵੀਂ ਦਿੱਲੀ : ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਹੁਣ ਸਸਤੇ ਵਿਚ ਨਹੀਂ ਛੁੱਟਣਗੇ। ਟ੍ਰੈਫਿਕ ਨਿਯਮਾਂ ਨੂੰ ਸਖ਼ਤ ਬਣਾਉਣ ਲਈ ਮੋਦੀ ਸਰਕਾਰ ਨੇ ਮੋਟਰ ਵਾਹਨ (ਸੋਧ) ਬਿੱਲ ਨੂੰ ਮਨਜ਼ੂਰੀ ਦੇ ਦਿੱਤੀ ਹੈ। ਬਿੱਲ ਵਿਚ ਸੜਕ ਹਾਦਸਿਆਂ ‘ਤੇ ਰੋਕ ਲਗਾਉਣ ਲਈ ਕਈ ਤਜਵੀਜ਼ਾਂ ਕੀਤੀਆਂ ਗਈਆਂ ਹਨ। ਇਸ ਦੇ ਤਹਿਤ ਟ੍ਰੈਫਿਕ ਨਿਯਮ ਤੋੜਨ ‘ਤੇ ਹੁਣ ਵਾਹਨ ਚਾਲਕ ‘ਤੇ 10 ਹਜ਼ਾਰ ਰੁਪਏ ਤੱਕ ਦਾ ਜੁਰਮਾਨਾ ਲਗਾਇਆ ਜਾਵੇਗਾ। ਸ਼ਰਾਬ ਪੀ ਕੇ ਗੱਡੀ ਚਲਾਉਣ ‘ਤੇ ਵੀ ਏਨਾ ਹੀ ਜੁਰਮਾਨਾ ਲੱਗੇਗਾ। ਹਿੱਟ ਐਂਡ ਰਨ ਦੇ ਮਾਮਲਿਆਂ ਵਿਚ ਦੋ ਲੱਖ ਰੁਪਏ ਦਾ ਮੁਆਵਜ਼ਾ ਦੇਣਾ ਪਵੇਗਾ। ਸੜਕ ਹਾਦਸੇ ਵਿਚ ਕਿਸੇ ਦੀ ਮੌਤ ਹੋਣ ‘ਤੇ ਮੁਆਵਜ਼ੇ ਦੀ ਰਾਸ਼ੀ ਵਧਾ ਕੇ 10 ਲੱਖ ਰੁਪਏ ਤੱਕ ਕਰ ਦਿੱਤੀ ਗਈ ਹੈ। ਵਾਹਨ ਚਾਲਕਾਂ ਲਈ ਹੁਣ ਬੀਮਾ ਕਰਾਉਣਾ ਜ਼ਰੂਰੀ ਹੋਵੇਗਾ। ਬਿਨਾਂ ਬੀਮੇ ਦੇ ਗੱਡੀ ਚਲਾਉਣ ‘ਤੇ ਦੋ ਹਜ਼ਾਰ ਰੁਪਏ ਦੇ ਆਰਥਿਕ ਜੁਰਮਾਨੇ ਦੀ ਵੀ ਵਿਵਸਥਾ ਕੀਤੀ ਗਈ ਹੈ। ਇਸ ਤੋਂ ਇਲਾਵਾ ਉਸ ਨੂੰ ਤਿੰਨ ਮਹੀਨਿਆਂ ਲਈ ਜੇਲ੍ਹ ਵੀ ਭੇਜਿਆ ਜਾ ਸਕਦਾ ਹੈ। ਬਿਨਾ ਹੈਲਮੇਟ ਦੇ ਵਾਹਨ ਚਲਾਉਣ ‘ਤੇ ਦੋ ਹਜ਼ਾਰ ਰੁਪਏ ਦਾ ਜੁਰਮਾਨਾ ਵੀ ਲੱਗੇਗਾ ਅਤੇ ਤਿੰਨ ਮਹੀਨਿਆਂ ਲਈ ਉਸ ਦਾ ਲਾਇਸੈਂਸ ਵੀ ਮੁਅੱਤਲ ਕਰ ਦਿੱਤਾ ਜਾਵੇਗਾ। ਬੁੱਧਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਵਿਚ ਕੈਬਨਿਟ ਨੇ ਬਿੱਲ ਦੇ ਖਰੜੇ ਨੂੰ ਮਨਜ਼ੂਰੀ ਦਿੱਤੀ। ਮੰਤਰੀ ਮੰਡਲ ਦੀ ਬੈਠਕ ਤੋਂ ਬਾਅਦ ਟਰਾਂਸਪੋਰਟ ਮੰਤਰੀ ਨਿਤਿਨ ਗਡਕਰੀ ਨੇ ਕਿਹਾ ਕਿ ਸੜਕ ਸੁਰੱਖਿਆ ਯਕੀਨੀ ਬਣਾਉਣ ਲਈ ਇਹ ਇਕ ਇਤਿਹਾਸਕ ਕਦਮ ਹੈ। ਇਸ ਨਾਲ ਲੱਖਾਂ ਬੇਕਸੂਰ ਲੋਕਾਂ ਨੂੰ ਮੌਤ ਦੇ ਮੂੰਹ ਵਿਚ ਜਾਣ ਤੋਂ ਬਚਾਇਆ ਜਾ ਸਕੇਗਾ। ਬਿੱਲ ਮੁਤਾਬਕ, ਜੇਕਰ ਕੋਈ ਬੱਚਾ ਗੱਡੀ ਚਲਾਉਂਦੇ ਸਮੇਂ ਹਾਦਸਾ ਕਰਦਾ ਹੈ, ਤਾਂ ਉਸ ਦੇ ਪਿਤਾ ਜਾਂ ਮਾਪੇ ਨੂੰ ਗੁਨਾਹਗਾਰ ਮੰਨਿਆ ਜਾਵੇਗਾ। ਇਸ ਤੋਂ ਇਲਾਵਾ ਗੱਡੀ ਦੀ ਰਜਿਸਟ੍ਰੇਸ਼ਨ ਰੱਦ ਕਰ ਦਿੱਤੀ ਜਾਵੇਗੀ।

Check Also

ਲੋਕ ਸਭਾ ਚੋਣਾਂ ਦੇ ਪਹਿਲੇ ਗੇੜ ਦੌਰਾਨ ਅੱਜ 21 ਸੂਬਿਆਂ ਦੀਆਂ 102 ਸੀਟਾਂ ’ਤੇ ਪਈਆਂ ਵੋਟਾਂ

ਭਾਰਤ ਭਰ ’ਚ 7 ਗੇੜਾਂ ’ਚ ਹੋਣੀ ਹੈ ਵੋਟਿੰਗ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ’ਚ ਲੋਕ …