ਅੰਮ੍ਰਿਤਸਰ : ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਦੇ ਸ਼ਹੀਦੀ ਸਾਕੇ ਦੀ ਸ਼ਤਾਬਦੀ ਮੌਕੇ ਕਰਵਾਏ ਜਾ ਰਹੇ ਸਮਾਗਮਾਂ ਸਮੇਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਭੇਜੇ ਜਾ ਰਹੇ ਸਿੱਖ ਸ਼ਰਧਾਲੂਆਂ ਲਈ ਕਰੋਨਾ ਟੈਸਟ ਲਾਜ਼ਮੀ ਹੋਵੇਗਾ। ਦਿੱਲੀ ਸਥਿਤ ਪਾਕਿਸਤਾਨ ਅੰਬੈਸੀ ਵਲੋਂ 18 ਫਰਵਰੀ ਤੋਂ 72 ਘੰਟੇ ਪਹਿਲਾਂ ਕਰੋਨਾ ਟੈਸਟ ਜ਼ਰੂਰੀ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਸ਼ਹੀਦੀ ਸਾਕੇ ਦੀ ਸ਼ਤਾਬਦੀ ਸਬੰਧੀ 18 ਫਰਵਰੀ ਤੋਂ 25 ਫਰਵਰੀ ਤੱਕ ਜਥਾ ਪਾਕਿਸਤਾਨ ਜਾਵੇਗਾ। ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਦੱਸਿਆ ਕਿ ਸ਼ਹੀਦੀ ਸਾਕੇ ਦੇ 100 ਸਾਲਾ ਦਿਹਾੜੇ ਸਮੇਂ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਵਿਖੇ ਹੋਣ ਵਾਲੇ ਸਮਾਗਮਾਂ ਲਈ ਸ਼੍ਰੋਮਣੀ ਕਮੇਟੀ ਵਲੋਂ ਸਿੱਖ ਸ਼ਰਧਾਲੂਆਂ ਦਾ ਜਥਾ ਭੇਜਿਆ ਜਾ ਰਿਹਾ ਹੈ।
Check Also
ਗਿਆਨੀ ਰਘਬੀਰ ਸਿੰਘ ਨੇ ਸ਼੍ਰੋਮਣੀ ਕਮੇਟੀ ਵਿਰੁੱਧ ਦਾਇਰ ਕੇਸ ਵਾਪਸ ਲੈਣ ਦਾ ਲਿਆ ਫੈਸਲਾ
ਕਿਹਾ : ਸਮੁੱਚੇ ਖਾਲਸਾ ਪੰਥ ਨੂੰ ਚੇਤਨ ਤੇ ਸੁਚੇਤ ਹੋਣ ਦੀ ਲੋੜ ਅੰਮਿ੍ਰਤਸਰ/ਬਿਊਰੋ ਨਿਊਜ਼ …