Breaking News
Home / ਪੰਜਾਬ / ਆਹਲੂਵਾਲੀਆ ਕਮੇਟੀ ਦੀਆਂ ਸਮੁੱਚੀਆਂ ਸਿਫ਼ਾਰਸ਼ਾਂ ਰੱਦ ਹੋਣ : ਉਗਰਾਹਾਂ

ਆਹਲੂਵਾਲੀਆ ਕਮੇਟੀ ਦੀਆਂ ਸਮੁੱਚੀਆਂ ਸਿਫ਼ਾਰਸ਼ਾਂ ਰੱਦ ਹੋਣ : ਉਗਰਾਹਾਂ

ਚੰਡੀਗੜ੍ਹ : ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਆਹਲੂਵਾਲੀਆ ਕਮੇਟੀ ਦੀਆਂ ਖੇਤੀ ਸੈਕਟਰ ਲਈ ਕੀਤੀਆਂ ਸਿਫ਼ਾਰਸ਼ਾਂ ਰੱਦ ਕਰਨ ਦੇ ਬਿਆਨ ਨੂੰ ਕਿਸਾਨ ਸੰਘਰਸ਼ ਦੇ ਦਬਾਅ ਦਾ ਅਸਰ ਕਿਹਾ ਹੈ। ਜਥੇਬੰਦੀ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਮੋਦੀ ਸਰਕਾਰ ਵਾਂਗ ਪੰਜਾਬ ਦੀ ਕੈਪਟਨ ਹਕੂਮਤ ਨੇ ਵੀ ਕਰੋਨਾ ਸੰਕਟ ਦਾ ਲਾਹਾ ਲੈ ਕੇ ਅਖੌਤੀ ਆਰਥਿਕ ਸੁਧਾਰਾਂ ਦੇ ਕਈ ਵੱਡੇ ਕਦਮ ਚੁੱਕਣ ਲਈ ਇਸ ਕਮੇਟੀ ਦਾ ਗਠਨ ਕੀਤਾ ਸੀ, ਜਿਸ ਖ਼ਿਲਾਫ਼ ਜਥੇਬੰਦੀ ਵੱਲੋਂ ਜ਼ੋਰਦਾਰ ਵਿਰੋਧ ਪ੍ਰਗਟ ਕੀਤਾ ਗਿਆ ਸੀ। ਹੁਣ ਮੋਦੀ ਹਕੂਮਤ ਖ਼ਿਲਾਫ਼ ਉੱਠੇ ਹੋਏ ਜ਼ੋਰਦਾਰ ਸੰਘਰਸ਼ ਦੇ ਦਬਾਅ ਹੇਠ ਕੈਪਟਨ ਹਕੂਮਤ ਨੂੰ ਇਸ ਕਮੇਟੀ ਦੀਆਂ ਕਿਸਾਨ ਵਿਰੋਧੀ ਸਿਫ਼ਾਰਸ਼ਾਂ ਲਾਗੂ ਕਰਨ ਤੋਂ ਇਨਕਾਰ ਕਰਨਾ ਪਿਆ ਹੈ, ਜੋ ਕਿਸਾਨ ਸੰਘਰਸ਼ ਦੀ ਜਿੱਤ ਹੈ। ਇਸ ਕਮੇਟੀ ਦੀਆਂ ਮਜ਼ਦੂਰਾਂ-ਮੁਲਾਜ਼ਮਾਂ ਤੇ ਹੋਰਨਾਂ ਵਰਗਾਂ ਲਈ ਕੀਤੀਆਂ ਸਿਫ਼ਾਰਸ਼ਾਂ ਵੀ ਲੋਕ ਵਿਰੋਧੀ ਹਨ ਤੇ ਇਸ ਦੀਆਂ ਸਮੁੱਚੀਆਂ ਸਿਫਾਰਸ਼ਾਂ ਨੂੰ ਰੱਦ ਕੀਤਾ ਜਾਣਾ ਚਾਹੀਦਾ ਹੈ।

Check Also

ਸਾਬਕਾ ਕਾਂਗਰਸੀ ਵਿਧਾਇਕ ਅੰਗਦ ਸੈਣੀ ਸੜਕ ਹਾਦਸੇ ’ਚ ਹੋਏ ਗੰਭੀਰ ਜ਼ਖਮੀ

ਮੋਹਾਲੀ ਦੇ ਇਕ ਨਿੱਜੀ ਹਸਪਤਾਲ ਵਿਚ ਕਰਵਾਇਆ ਗਿਆ ਭਰਤੀ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਨਵਾਂ …