1.1 C
Toronto
Thursday, December 25, 2025
spot_img
Homeਪੰਜਾਬਪੰਜਾਬ 'ਚ ਮੌਨਟੇਕ ਕਮੇਟੀ ਨੇ ਕੀਤੀ ਕੰਟਰੈਕਟ ਫਾਰਮਿੰਗ ਨੂੰ ਪ੍ਰਫੁੱਲਤ ਕਰਨ ਦੀ...

ਪੰਜਾਬ ‘ਚ ਮੌਨਟੇਕ ਕਮੇਟੀ ਨੇ ਕੀਤੀ ਕੰਟਰੈਕਟ ਫਾਰਮਿੰਗ ਨੂੰ ਪ੍ਰਫੁੱਲਤ ਕਰਨ ਦੀ ਸਿਫਾਰਸ਼

ਮੁੱਖ ਮੰਤਰੀ ਕੈਪਟਨ ਅਮਰਿੰਦਰ ਨੇ ਕੀਤੀ ਖਾਰਜ
ਚੰਡੀਗੜ੍ਹ : ਪੰਜਾਬ ਸਰਕਾਰ ਨੇ ਪਿਛਲੇ ਸਾਲ ਅਪ੍ਰੈਲ ਵਿਚ ਸੂਬੇ ਦੀ ਆਰਥਕ ਸਥਿਤੀ ਨੂੰ ਪਟੜੀ ‘ਤੇ ਲਿਆਉਣ ਲਈ ਮਾਹਰਾਂ ਦੀ ਕਮੇਟੀ ਬਣਾਈ ਸੀ। ਮੁੱਖ ਮੰਤਰੀ ਕੈਪਟਨ ਅਮਰਿੰਦਰ ਨੇ ਯੋਜਨਾ ਕਮਿਸ਼ਨ ਦੇ ਸਾਬਕਾ ਉਪ ਪ੍ਰਧਾਨ ਮੌਨਟੇਕ ਸਿੰਘ ਆਹਲੂਵਾਲੀਆ ਨੂੰ ਇਸ ਕਮੇਟੀ ਦਾ ਪ੍ਰਧਾਨ ਬਣਾਇਆ ਸੀ। ਕਮੇਟੀ ਨੇ ਖੇਤੀ ਸਬੰਧੀ ਸਿਫਾਰਸ਼ਾਂ ਕੀਤੀਆਂ ਅਤੇ ਪੰਜਾਬ ਵਿਚ ਕੰਟਰੈਕਟ ਫਾਰਮਿੰਗ ਨੂੰ ਪ੍ਰਫੁੱਲਤ ਕਰਨ ਦੀ ਸਿਫਾਰਸ਼ ਕੀਤੀ। ਇਨ੍ਹਾਂ ਸਿਫਾਰਸ਼ਾਂ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਖਾਰਜ ਕਰ ਦਿੱਤਾ। ਕੈਪਟਨ ਨੇ ਕਿਹਾ ਕਿ ਇਨ੍ਹਾਂ ਸਿਫਾਰਸ਼ਾਂ ਅਤੇ ਸੰਸਦੀ ਕਮੇਟੀ ਦੀਆਂ ਸਿਫਾਰਸ਼ਾਂ ਵਿਚ ਕੋਈ ਅੰਤਰ ਨਹੀਂ ਹੈ। ਉਨ੍ਹਾਂ ਟਵੀਟ ਕਰਦੇ ਹੋਏ ਕਿਹਾ ਕਿ ਖੇਤੀ ਸੈਕਟਰ ਨੂੰ ਲੈ ਕੇ ਮੌਨਟੇਕ ਸਿੰਘ ਆਹਲੂਵਾਲੀਆ ਕਮੇਟੀ ਦੀਆਂ ਸਿਫਾਰਸ਼ਾਂ ਨੂੰ ਖਾਰਜ ਕਰਕੇ ਮੈਂ ਆਪਣੀ ਸਰਕਾਰ ਦਾ ਸਟੈਂਡ ਸਪੱਸ਼ਟ ਕੀਤਾ ਹੈ। ਉਨ੍ਹਾਂ ਕਿਹਾ ਕਿ ਅਜਿਹੀ ਕੋਈ ਵੀ ਸਿਫਾਰਸ਼ ਜੋ ਕਿਸਾਨਾਂ ਦੇ ਹਿੱਤ ਵਿਚ ਨਹੀਂ ਹੈ, ਉਸ ਨੂੰ ਪੰਜਾਬ ਵਿਚ ਲਾਗੂ ਨਹੀਂ ਕੀਤਾ ਜਾਵੇਗਾ। ਕੈਪਟਨ ਅਮਰਿੰਦਰ ਨੇ ਕਿਹਾ ਕਿ ਕਮੇਟੀ ਦਾ ਕੰਮ ਆਪਣੀਆਂ ਸਿਫਾਰਸ਼ਾਂ ਦੇਣਾ ਹੈ ਪਰ ਇਹ ਮੇਰੀ ਸਰਕਾਰ ਦੀ ਜ਼ਿੰਮੇਵਾਰੀ ਹੈ ਕਿ ਇਨ੍ਹਾਂ ਨੂੰ ਸਵੀਕਾਰ ਕੀਤਾ ਜਾਵੇ ਜਾਂ ਨਹੀਂ। ਮੈਂ ਜ਼ਮੀਨੀ ਹਕੀਕਤ ਜਾਣਦਾ ਹਾਂ ਅਤੇ ਇਹ ਵੀ ਜਾਣਦਾ ਹਾਂ ਕਿ ਕਿਸਾਨਾਂ ਲਈ ਕੀ ਚੰਗਾ ਹੈ ਅਤੇ ਕੀ ਬੁਰਾ। ਮੈਂ ਉਨ੍ਹਾਂ ਦੇ ਹਿੱਤਾਂ ਨਾਲ ਕਦੇ ਵੀ ਸਮਝੌਤਾ ਨਹੀਂ ਕਰ ਸਕਦਾ। ਕੈਪਟਨ ਅਮਰਿੰਦਰ ਸਿੰਘ ਨੇ ਅੱਗੇ ਕਿਹਾ ਕਿ ਕਮੇਟੀ ਦੀ ਅਸਲ ਰਿਪੋਰਟ ਆਉਣ ਵਿਚ ਅਜੇ ਤੱਕ ਸਮਾਂ ਲੱਗੇਗਾ।

RELATED ARTICLES
POPULAR POSTS