ਰਾਜ ਸਭਾ ਮੈਂਬਰ ਦਿਨੇਸ਼ ਤ੍ਰਿਵੇਦੀ ਨੇ ਦਿੱਤਾ ਅਸਤੀਫਾ
ਨਵੀਂ ਦਿੱਲੀ/ਬਿਊਰੋ ਨਿਊਜ਼
ਪੱਛਮੀ ਬੰਗਾਲ ’ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਮੁੱਖ ਮੰਤਰੀ ਮਮਤਾ ਬੈਨਰਜੀ ਨੂੰ ਇਕ ਬਹੁਤ ਵੱਡਾ ਝਟਕਾ ਅੱਜ ਉਦੋਂ ਲੱਗਿਆ ਜਦੋਂ ਉਨ੍ਹਾਂ ਦੇ ਬਹੁਤ ਕਰੀਬੀ ਸਮਝੇ ਜਾਂਦੇ ਰਾਜ ਸਭਾ ਮੈਂਬਰ ਦਿਨੇਸ਼ ਤ੍ਰਿਵੇਦੀ ਨੇ ਬਜਟ ਸੈਸ਼ਨ ਦੌਰਾਨ ਆਪਣੇ ਅਸਤੀਫ਼ੇ ਦਾ ਐਲਾਨ ਕਰ ਦਿੱਤਾ। ਤ੍ਰਿਵੇਦੀ ਨੇ ਸਦਨ ਦੀ ਕਾਰਵਾਈ ਦੇ ਦੌਰਾਨ ਕਿਹਾ ਕਿ ਮੇਰੇ ਬੰਗਾਲ ’ਚ ਅੱਤਿਆਚਾਰ ਵਧਦਾ ਜਾ ਰਿਹਾ ਹੈ ਅਤੇ ਮੈਂ ਕੁੱਝ ਨਹੀਂ ਕਰ ਸਕਿਆ। ਮੈਨੂੰ ਇਥੇ ਬੈਠੇ-ਬੈਠੇ ਅਜੀਬ ਜਿਹਾ ਲੱਗ ਰਿਹਾ ਹੈ। ਮੇਰੀ ਅੰਤਰ ਆਤਮਾ ਮੈਨੂੰ ਬੋਲ ਰਹੀ ਹੈ ਕਿ ਜੇਕਰ ਮੈਂ ਕੁੱਝ ਨਹੀਂ ਕਰ ਪਾ ਰਿਹਾ ਤਾਂ ਮੈਨੂੰ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ। ਇਸ ਤੋਂ ਪਹਿਲਾਂ ਵੀ ਤ੍ਰਿਣਮੂਲ ਕਾਂਗਰਸ ਦੇ ਕਈ ਆਗੂ ਇਕ-ਇਕ ਕਰਕੇ ਪਾਰਟੀ ਦਾ ਸਾਥ ਛੱਡ ਚੁੱਕੇ ਹਨ। ਇਹ ਵੀ ਕਿਆਸ ਲਗਾਇਆ ਜਾ ਰਿਹਾ ਹੈ ਕਿ ਦਿਨੇਸ਼ ਤ੍ਰਿਵੇਦੀ ਜਲਦੀ ਹੀ ਭਾਜਪਾ ’ਚ ਸ਼ਾਮਲ ਹੋ ਸਕਦੇ ਹਨ।
Check Also
ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ ਵਧੀਆਂ
ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਵਿਚ ਘਰੇਲੂ ਗੈਸ ਸਿਲੰਡਰ 50 ਰੁਪਏ ਮਹਿੰਗਾ ਹੋ ਗਿਆ ਹੈ। ਅੱਜ …