ਕਿਹਾ : ਮੋਦੀ ਨੇ ‘ਭਾਰਤ ਮਾਤਾ ਦਾ ਇਕ ਟੁਕੜਾ’ ਚੀਨ ਨੂੰ ਦਿੱਤਾ
ਨਵੀਂ ਦਿੱਲੀ/ਬਿਊਰੋ ਨਿਊਜ਼
ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਅੱਜ ਦਾਅਵਾ ਕੀਤਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ‘ਭਾਰਤ ਮਾਤਾ ਦਾ ਇਕ ਟੁਕੜਾ’ ਚੀਨ ਨੂੰ ਦੇ ਦਿੱਤਾ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਪ੍ਰਧਾਨ ਮੰਤਰੀ ਨੇ ਚੀਨ ਦੇ ਸਾਹਮਣੇ ਗੋਡੇ ਟੇਕ ਦਿੱਤੇ ਹਨ ਅਤੇ ਉਨ੍ਹਾਂ ਨੇ ਫੌਜੀਆਂ ਦੀਆਂ ਸ਼ਹਾਦਤਾਂ ਨਾਲ ਵਿਸ਼ਵਾਸਘਾਤ ਕੀਤਾ ਹੈ। ਚੀਨ ਦੀ ਸਰਹੱਦ ’ਤੇ ਡੈੱਡਲਾਕ ਨੂੰ ਲੈ ਕੇ ਸੰਸਦ ਦੇ ਦੋਵਾਂ ਸਦਨਾਂ ਵਿਚ ਰੱਖਿਆ ਮੰਤਰੀ ਰਾਜਨਾਥ ਸਿੰਘ ਵੱਲੋਂ ਦਿੱਤੇ ਗਏ ਬਿਆਨ ਦੇ ਪਿਛੋਕੜ ਵਿਚ ਰਾਹੁਲ ਗਾਂਧੀ ਨੇ ਦਾਅਵਾ ਕੀਤਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਚੀਨ ਨੂੰ ਭਾਰਤ ਦਾ ਇੱਕ ਟੁੱਕੜਾ ਦਿੱਤਾ ਹੈ। ਭਾਰਤ ਦਾ ਵਿਚਾਰ ਰਿਹਾ ਹੈ ਕਿ ਅਪ੍ਰੈਲ 2020 ਤੋਂ ਪਹਿਲਾਂ ਵਾਲੀ ਸਥਿਤੀ ਨੂੰ ਮੁੜ ਬਹਾਲ ਕੀਤਾ ਜਾਣਾ ਚਾਹੀਦਾ ਹੈ, ਪਰ ਰੱਖਿਆ ਮੰਤਰੀ ਦੇ ਬਿਆਨ ਤੋਂ ਇਹ ਸਪੱਸਟ ਹੈ ਕਿ ਅਸੀਂ ਫਿੰਗਰ 4 ਤੋਂ ਫਿੰਗਰ 3 ’ਤੇ ਆ ਗਏ ਹਾਂ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨੇ ਭਾਰਤੀ ਸਰਹੱਦ ਚੀਨ ਨੂੰ ਕਿਉਂ ਦਿੱਤੀ? ਇਸ ਦਾ ਜਵਾਬ ਪ੍ਰਧਾਨ ਮੰਤਰੀ ਅਤੇ ਰੱਖਿਆ ਮੰਤਰੀ ਨੂੰ ਦੇਣਾ ਪਵੇਗਾ। ਚੀਨ ਡੇਪਸਾਂਗ ਖੇਤਰ ਵਿਚ ਸਾਡੀ ਸਰਹੱਦ ਦੇ ਅੰਦਰ ਆ ਗਿਆ ਹੈ ਅਤੇ ਰੱਖਿਆ ਮੰਤਰੀ ਨੇ ਇਸ ਬਾਰੇ ਕੋਈ ਸਬਦ ਨਹੀਂ ਬੋਲਿਆ।
Check Also
ਭਗਦੜ ਮਚਣ ਤੋਂ ਬਾਅਦ ਵੀ ਨਵੀਂ ਦਿੱਲੀ ਰੇਲਵੇ ਸਟੇਸ਼ਨ ’ਤੇ ਭੀੜ ਵਧੀ
ਬੀਤੀ ਰਾਤ 18 ਲੋਕਾਂ ਦੀ ਹੋਈ ਸੀ ਮੌਤ; ਪੁਲੀਸ ਨੇ ਲੋਕਾਂ ਤੋਂ ਪੁੱਛਗਿੱਛ ਕੀਤੀ ਨਵੀਂ …