ਨਵੀਂ ਦਿੱਲੀ/ਬਿਊਰੋ ਨਿਊਜ਼
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੀ ਹੱਤਿਆ ਦੇ ਮਾਮਲੇ ’ਚ ਦੋਸ਼ੀ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ’ਚ ਬਦਲਣ ਦੀ ਮੰਗ ਵਾਲੀ ਪਟੀਸ਼ਨ ’ਤੇ ਫ਼ੈਸਲਾ ਲੈਣ ਲਈ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ 6 ਹਫ਼ਤਿਆਂ ਦਾ ਹੋਰ ਸਮਾਂ ਦਿੱਤਾ ਹੈ। ਅੱਜ ਹੋਈ ਸੁਣਵਾਈ ਦੌਰਾਨ ਕੇਂਦਰ ਸਰਕਾਰ ਨੇ ਸੁਪਰੀਮ ਕੋਰਟ ਨੂੰ ਦੱਸਿਆ ਕਿ ਭਾਰਤ ਦੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਬਲਵੰਤ ਸਿੰਘ ਰਾਜੋਆਣਾ ਵਲੋਂ ਦਾਇਰ ਰਹਿਮ ਦੀ ਪਟੀਸ਼ਨ ’ਤੇ ਜਾਂਚ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਇਥੇ ਇਹ ਵੀ ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਮਾਨਯੋਗ ਸੁਪਰੀਮ ਕੋਰਟ ਵੱਲੋਂ ਭਾਰਤ ਸਰਕਾਰ ਨੂੰ ਰਾਜੋਆਣਾ ਦੀ ਰਹਿਮ ਦੀ ਅਪੀਲ ’ਤੇ ਫੈਸਲਾ ਲੈਣ ਲਈ ਸਮਾਂ ਦਿੱਤਾ ਗਿਆ ਸੀ।
Home / ਭਾਰਤ / ਰਾਜੋਆਣਾ ਦੀ ਰਹਿਮ ਦੀ ਅਪੀਲ ’ਤੇ ਫ਼ੈਸਲਾ ਲੈਣ ਲਈ ਸੁਪਰੀਮ ਕੋਰਟ ਨੇ ਕੇਂਦਰ ਨੂੰ ਦਿੱਤਾ 6 ਹਫ਼ਤਿਆਂ ਦਾ ਹੋਰ ਸਮਾਂ
Check Also
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ੍ਰੀਲੰਕਾ ਤੋਂ ਮਛੂਆਰਿਆਂ ਦੀ ਰਿਹਾਈ ਦੀ ਕੀਤੀ ਮੰਗ
ਤਮਿਲਾਂ ਨੂੰ ਪੂਰਾ ਅਧਿਕਾਰ ਦੇਣ ਦੀ ਵੀ ਕੀਤੀ ਗੱਲ ਕੋਲੰਬੋ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ …