ਕਿਹਾ : ਖੇਤੀ ਕਾਨੂੰਨ ਕਾਰਪੋਰੇਟ ਘਰਾਣਿਆਂ ਲਈ ਬਣਾਏ ਗਏ
ਅੰਮ੍ਰਿਤਸਰ/ਬਿਊਰੋ ਨਿਊਜ਼
ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਤੇ ਆਮ ਆਦਮੀ ਪਾਰਟੀ ਪੰਜਾਬ ਦੇ ਇੰਚਾਰਜ ਜਰਨੈਲ ਸਿੰਘ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਦਿੱਲੀ ’ਚ ਚੱਲ ਰਹੇ ਕਿਸਾਨ ਅੰਦੋਲਨ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ । ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਖੇਤੀ ਕਾਨੂੰਨਾਂ ਸਬੰਧੀ ਕਿਹਾ ਕਿ ਇਹ ਕਾਨੂੰਨ ਕਿਸਾਨਾਂ ਦੇ ਲਈ ਨਹੀਂ, ਬਲਕਿ ਕਾਰਪੋਰੇਟ ਘਰਾਣਿਆਂ ਨੂੰ ਖ਼ੁਸ਼ ਕਰਨ ਲਈ ਬਣਾਏ ਗਏ ਹਨ। ਮਨੀਸ਼ ਸਿਸੋਸਦੀਆਂ ਨੇ ਪੰਜਾਬ ਸਰਕਾਰ ’ਤੇ ਹਮਲਾ ਕਰਦਿਆਂ ਕਿਹਾ ਪੰਜਾਬ ਸਰਕਾਰ ਨੇ ਵੀ ਪੰਜਾਬ ਦੀ ਕਿਸਾਨੀ ਬਾਰੇ ਕਦੇ ਕੁੱਝ ਨਹੀਂ ਸੋਚਿਆ ਅਤੇ ਨਾ ਹੀ ਪੰਜਾਬ ਦੀ ਕਾਂਗਰਸ ਸਰਕਾਰ ਕੋਲੋਂ ਕਿਸਾਨੀ ਦੇ ਭਲੇ ਦੀ ਆਸ ਕੀਤੀ ਜਾ ਸਕਦੀ ਹੈ। ਉਨ੍ਹਾਂ ਅੱਗੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਅਤੇ ਮੋਦੀ ਵਿਚਾਲੇ ਡੂੰਘੀ ਦੋਸਤੀ ਹੈ ਜਿਸ ਕਰਕੇ ਕਿਸਾਨੀ ਮਸਲਿਆਂ ਦਾ ਕੋਈ ਹੱਲ ਨਹੀਂ ਨਿਕਲ ਰਿਹਾ।
Check Also
ਉਦਯੋਗਪਤੀ ਨਿਤਿਨ ਕੋਹਲੀ ਆਮ ਆਦਮੀ ਪਾਰਟੀ ’ਚ ਹੋਏ ਸ਼ਾਮਲ
ਕੋਹਲੀ ਨੂੰ ਜਲੰਧਰ ਸੈਂਟਰਲ ਹਲਕੇ ਦਾ ਇੰਚਾਰਜ ਕੀਤਾ ਗਿਆ ਨਿਯੁਕਤ ਜਲੰਧਰ/ਬਿਊਰੋ ਨਿਊਜ਼ : ਜਲੰਧਰ ਦੇ …