ਪੁਲਿਸ ਸੁਰੱਖਿਆ ਲੈਣ ਤੋਂ ਰਾਜੇਵਾਲ ਨੇ ਕੀਤਾ ਇਨਕਾਰ
ਚੰਡੀਗੜ੍ਹ/ਬਿਊਰੋ ਨਿਊਜ਼
ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਪ੍ਰਧਾਨ ਅਤੇ ਸੰਯੁਕਤ ਕਿਸਾਨ ਮੋਰਚੇ ਦੇ ਸੀਨੀਅਰ ਆਗੂ ਅਤੇ ਬੁਲਾਰੇ ਬਲਬੀਰ ਸਿੰਘ ਰਾਜੇਵਾਲ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ। ਲੰਘੇ ਵੀਰਵਾਰ ਨੂੰ ਜਗਰਾਉਂ ਵਿੱਚ ਹੋਈ ਕਿਸਾਨ ਮਹਾਂਪੰਚਾਇਤ ’ਚ ਰਾਜੇਵਾਲ ਨੂੰ ਜਾਨੋਂ ਮਾਰਨ ਦੀ ਧਮਕੀ ਦੀ ਖ਼ਬਰ ਸਾਹਮਣੇ ਆਈ ਸੀ। ਖੁਫੀਆ ਏਜੰਸੀਆਂ ਵੱਲੋਂ ਰਾਜੇਵਾਲ ’ਤੇ ਹਮਲਾ ਹੋਣ ਦੀ ਸੂਚਨਾ ਦੇ ਅਧਾਰ ’ਤੇ ਪੰਜਾਬ ਪੁਲਿਸ ਵੱਲੋਂ ਰਾਜੇਵਾਲ ਨੂੰ ਸੁਰੱਖਿਆ ਦੇਣ ਦੀ ਗੱਲ ਆਖੀ ਗਈ ਸੀ ਪ੍ਰੰਤੂ ਬਲਬੀਰ ਸਿੰਘ ਰਾਜੇਵਾਲ ਨੇ ਸਕਿਉਰਿਟੀ ਲੈਣ ਤੋਂ ਇਨਕਾਰ ਕਰ ਦਿੱਤਾ। ਇਸ ਤੋਂ ਪਹਿਲਾਂ ਰਾਜੇਵਾਲ ਨੂੰ ਹਰਿਆਣਾ ਪੁਲਿਸ ਵੱਲੋਂ ਵੀ ਸਕਿਉਰਿਟੀ ਦੇਣ ਬਾਰੇ ਪੇਸ਼ਕਸ਼ ਕੀਤੀ ਗਈ ਸੀ , ਪਰ ਰਾਜੇਵਾਲ ਨੇ ਉਸ ਤੋਂ ਵੀ ਇਨਕਾਰ ਕਰ ਦਿੱਤਾ ਸੀ।
Check Also
ਪਾਣੀਆਂ ਦੇ ਮਾਮਲੇ ’ਤੇ ਪੰਜਾਬ ਨੇ ਹਰਿਆਣਾ ਦੇ ਦਾਅਵੇ ਕੀਤੇ ਖਾਰਜ
ਹਰਿਆਣਾ ਸਰਕਾਰ ਪੂਰਾ ਪਾਣੀ ਮਿਲਣ ਦਾ ਕਰਦੀ ਹੈ ਦਾਅਵਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਨੇ …