17.3 C
Toronto
Tuesday, August 25, 2026
spot_img
Homeਪੰਜਾਬਸ੍ਰੀ ਨਨਕਾਣਾ ਸਾਹਿਬ ਜਾਣ ਵਾਲੇ ਜਥੇ ਦੇ ਸ਼ਰਧਾਲੂਆਂ ਦੇ ਹੋਏ ਕਰੋਨਾ ਟੈਸਟ

ਸ੍ਰੀ ਨਨਕਾਣਾ ਸਾਹਿਬ ਜਾਣ ਵਾਲੇ ਜਥੇ ਦੇ ਸ਼ਰਧਾਲੂਆਂ ਦੇ ਹੋਏ ਕਰੋਨਾ ਟੈਸਟ

ਸ੍ਰੀ ਨਨਕਾਣਾ ਸਾਹਿਬ ਜਾਣ ਵਾਲੇ ਜਥੇ ਦੇ ਸ਼ਰਧਾਲੂਆਂ ਦੇ ਹੋਏ ਕਰੋਨਾ ਟੈਸਟ18 ਫਰਵਰੀ ਨੂੰ ਜਥਾ ਜਾਵੇਗਾ ਨਨਕਾਣਾ ਸਾਹਿਬ
ਅੰਮ੍ਰਿਤਸਰ/ਬਿਊਰੋ ਨਿਊਜ਼
ਸ੍ਰੀ ਨਨਕਾਣਾ ਸਾਹਿਬ ਦੇ ਸ਼ਹੀਦੀ ਸਾਕੇ ਦੀ ਪਹਿਲੀ ਸ਼ਤਾਬਦੀ ਮੌਕੇ ਪਾਕਿਸਤਾਨ ਵਿਖੇ ਕਰਵਾਏ ਜਾ ਰਹੇ ਸਮਾਗਮਾਂ ਸਮੇਂ ਸ਼੍ਰੋਮਣੀ ਕਮੇਟੀ ਵਲੋਂ ਭੇਜੇ ਜਾਣ ਵਾਲੇ ਜਥੇ ਦੇ ਸਿੱਖ ਸ਼ਰਧਾਲੂਆਂ ਲਈ ਅੱਜ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਸਿਹਤ ਵਿਭਾਗ ਵਲੋਂ ਕਰੋਨਾ ਜਾਂਚ ਕੈਪ ਲਗਾਇਆ ਗਿਆ । ਇਸ ਮੌਕੇ ਯਾਤਰਾ ਵਿਭਾਗ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਇਹ ਜਥਾ 18 ਫ਼ਰਵਰੀ ਨੂੰ ਪਾਕਿਸਤਾਨ ਜਾਵੇਗਾ ਤੇ ਸ਼ਤਾਬਦੀ ਸਮਾਗਮਾਂ ਵਿਚ ਸ਼ਿਰਕਤ ਕਰਕੇ ਤੇ ਗੁਰਧਾਮਾਂ ਦੇ ਦਰਸ਼ਨ ਕਰਕੇ 25 ਫਰਵਰੀ ਨੂੰ ਦੇਸ਼ ਪਰਤ ਆਵੇਗਾ। ਉਨ੍ਹਾਂ ਦੱਸਿਆ ਕਿ ਪਾਕਿਸਤਾਨ ਰਵਾਨਗੀ ਤੋਂ 72 ਘੰਟੇ ਪਹਿਲਾਂ ਕਰੋਨਾ ਟੈਸਟ ਕਰਾਉਣਾ ਜ਼ਰੂਰੀ ਹੈ। ਇਹ ਕਰੋਨਾ ਜਾਂਚ ਕੈਂਪ ਐਸਜੀਪੀਸੀ ਪ੍ਰਧਾਨ ਬੀਬੀ ਜਗੀਰ ਕੌਰ ਦੇ ਕਹਿਣ ’ਤੇ ਲਗਾਇਆ ਗਿਆ ਹੈ ਜੋ ਕੱਲ੍ਹ ਵੀ ਜਾਰੀ ਰਹੇਗਾ।

RELATED ARTICLES
POPULAR POSTS