Breaking News
Home / ਪੰਜਾਬ / ਅਮਨ ਅਰੋੜਾ ਨੇ ਕਾਂਗਰਸੀਆਂ ’ਤੇ ਲੋਕਤੰਤਰ ਦਾ ਕਤਲ ਕਰਨ ਦੇ ਲਗਾਏ ਆਰੋਪ

ਅਮਨ ਅਰੋੜਾ ਨੇ ਕਾਂਗਰਸੀਆਂ ’ਤੇ ਲੋਕਤੰਤਰ ਦਾ ਕਤਲ ਕਰਨ ਦੇ ਲਗਾਏ ਆਰੋਪ

ਕਿਹਾ, ਸੂਬੇ ਦੇ ਚੋਣ ਕਮਿਸ਼ਨ ਨੇ ਵੀ ਕਾਂਗਰਸ ਦੇ ਵਿੰਗ ਵਜੋਂ ਕੰਮ ਕੀਤਾ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਚ ਨਗਰ ਨਿਗਮ ਲਈ ਲੰਘੇ ਕੱਲ੍ਹ ਐਤਵਾਰ ਨੂੰ ਵੋਟਾਂ ਪਈਆਂ ਸਨ, ਜਿਸਦੇ ਚੱਲਦਿਆਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਵਿਧਾਇਕ ਅਮਨ ਅਰੋੜਾ ਨੇ ਕਿਹਾ ਕਿ ਲੰਘੇ ਕੱਲ੍ਹ ਜਿਸ ਤਰ੍ਹਾਂ ਨਾਲ ਐਮ ਸੀ ਚੋਣਾਂ ਦੌਰਾਨ ਲੋਕਤੰਤਰ ਦਾ ਘਾਣ ਹੋਇਆ ਹੈ, ਉਸ ਨਾਲ ਦੁਨੀਆ ਭਰ ਵਿਚ ਸਿਸਟਮ ਬਦਨਾਮ ਹੋ ਗਿਆ ਹੈ। ਬੂਥਾਂ ’ਤੇ ਕਬਜ਼ਾ ਕਰਨ ਅਤੇ ਵੋਟ ਪਾਉਣ ਦੀ ਪ੍ਰਕਿਰਿਆ ਵਿਚ ਵਿਘਨ ਪਿਆ ਹੈ। ਬਠਿੰਡਾ, ਅਬੋਹਰ, ਫ਼ਿਰੋਜ਼ਪੁਰ ਅਤੇ ਫ਼ਾਜ਼ਿਲਕਾ ਵਿਚ ਕਾਂਗਰਸੀਆਂ ਵਲੋਂ ਲੋਕਤੰਤਰ ਦਾ ਕਤਲ ਕਰ ਦਿੱਤਾ ਗਿਆ। ਕਈ ਥਾਈਂ ਉਮੀਦਵਾਰ ਬਿਨਾਂ ਗਿਣਤੀ ਤੋਂ ਜਿੱਤੇ ਐਲਾਨ ਦਿੱਤੇ ਗਏ ਸਨ। ਸੁਨਾਮ ’ਚ ਆਪ ਦੇ ਉਮੀਦਵਾਰ ਨੂੰ ਅਗਵਾ ਕਰ ਲਿਆ ਗਿਆ। ਅਮਨ ਅਰੋੜਾ ਨੇ ਕਿਹਾ ਕਿ ਇਸ ਸਭ ਲਈ ਕੈਪਟਨ ਸਿੱਧੇ ਤੌਰ ’ਤੇ ਜ਼ਿੰਮੇਵਾਰ ਹਨ। ਇਹ ਸਪਸ਼ਟ ਹੈ ਕਿ ਰਾਜ ਚੋਣ ਕਮਿਸ਼ਨ ਨੇ ਕਾਂਗਰਸ ਦੇ ਇਕ ਵਿੰਗ ਵਜੋਂ ਕੰਮ ਕੀਤਾ ਹੈ। ਅਮਨ ਅਰੋੜਾ ਨੇ ਰਾਜ ਚੋਣ ਕਮਿਸ਼ਨ ਦੀ ਭੂਮਿਕਾ ’ਤੇ ਸਵਾਲ ਚੁੱਕੇ ਹਨ ।

Check Also

ਚੋਣਾਂ ਨੇੜੇ ਆਉਂਦੀਆਂ ਦੇਖ ਸਿਆਸੀ ਆਗੂਆਂ ਨੇ ਡੇਰਿਆਂ ਦੇ ਚੱਕਰ ਲਗਾਉਣੇ ਕੀਤੇ ਸ਼ੁਰੂ

ਪ੍ਰਤਾਪ ਬਾਜਵਾ, ਪ੍ਰਨੀਤ ਕੌਰ ਤੇ ਕੁਲਦੀਪ ਧਾਲੀਵਾਲ ਨੇ ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ ਨਾਲ …