Breaking News
Home / ਭਾਰਤ / ਦਿੱਲੀ ਪੁਲਿਸ ਦਾ ਦਾਅਵਾ

ਦਿੱਲੀ ਪੁਲਿਸ ਦਾ ਦਾਅਵਾ

ਦਿਸ਼ਾ ਰਵੀ, ਨਿਕਿਤਾ ਜੈਕਬ ਅਤੇ ਸ਼ਾਂਤਨੂੰ ਨੇ ਬਣਾਇਆ ਟੂਲਕਿਟ
ਨਵੀਂ ਦਿੱਲੀ/ਬਿਊੁਰੋ ਨਿਊਜ਼
ਕਿਸਾਨ ਅੰਦੋਲਨ ਨੂੰ ਲੈ ਕੇ ਹੁਣ ਟੂਲਕਿਟ ਮਾਮਲੇ ’ਚ ਰੋਜ਼ਾਨਾ ਹੀ ਨਵੇ ਖ਼ੁਲਾਸੇ ਹੋ ਰਹੇ ਹਨ। ਇਸ ਮਾਮਲੇ ਨੂੰ ਲੈ ਕੇ ਸਿਆਸੀ ਬਵਾਲ ਵੀ ਸ਼ੁਰੂ ਹੋ ਚੁੱਕਾ ਹੈ, ਜਿਸ ਨੂੰ ਦੇਖਦਿਆਂ ਅੱਜ ਦਿੱਲੀ ਪੁਲਿਸ ਵਲੋਂ ਪ੍ਰੈੱਸ ਕਾਨਫ਼ਰੰਸ ਕੀਤੀ ਗਈ। ਇਸ ਦੌਰਾਨ ਪੁਲਿਸ ਨੇ ਦੱਸਿਆ ਕਿ ਤਿੰਨ ਵਿਅਕਤੀਆਂ ਨੇ ਮਿਲ ਕੇ ਇਸ ਟੂਲਕਿਟ ਨੂੰ ਤਿਆਰ ਕੀਤਾ ਅਤੇ ਦੁਨੀਆ ਭਰ ’ਚ ਫੈਲਾਉਣ ਦਾ ਕੰਮ ਕੀਤਾ। ਇਸ ਸਬੰਧੀ ਦਿੱਲੀ ਪੁਲਿਸ ਨੇ ਗ੍ਰਿਫ਼ਤਾਰ ਕੀਤੀ ਗਈ ਵਾਤਾਵਰਨ ਕਾਰਕੁੰਨ ਦਿਸ਼ਾ ਰਵੀ, ਨਿਕਿਤਾ ਜੈਕਬ ਅਤੇ ਸ਼ਾਂਤਨੂੰ ਦਾ ਨਾਮ ਲਿਆ। ਦਿੱਲੀ ਪੁਲਿਸ ਨੇ ਦੱਸਿਆ ਕਿ 26 ਜਨਵਰੀ ਦੀ ਘਟਨਾ ਤੋਂ ਬਾਅਦ ਵੱਡੀ ਗਿਣਤੀ ’ਚ ਗ਼ਲਤ ਜਾਣਕਾਰੀ ਫੈਲਾਉਣ ਦੀ ਕੋਸ਼ਿਸ਼ ਹੋਈ। ਇਸ ਤੋਂ ਬਾਅਦ ਸੋਸ਼ਲ ਮੀਡੀਆ ਦੀ ਜਾਂਚ ਦੌਰਾਨ ਸਾਨੂੰ 4 ਫਰਵਰੀ ਨੂੰ ਇਕ ਟੂਲਕਿਟ ਮਿਲਿਆ। ਦਿੱਲੀ ਪੁਲਿਸ ਦਾ ਦਆਵਾ ਹੈ ਕਿ ਟਵਿੱਟਰ ’ਤੇ ਮਿਲੇ ਇਸ ਟੂਲਕਿਟ ਡਾਕੂਮੈਂਟ ਦੀ ਜਾਂਚ ਕਰਨ ਤੋਂ ਬਾਅਦ ਪਤਾ ਲੱਗਾ ਕਿ ਇਸ ਨੂੰ 26 ਜਨਵਰੀ ਦੀ ਟਰੈਕਟਰ ਪਰੇਡ ਲਈ ਹੈਸ਼ਟੈਗ ਅਤੇ ਬਾਕੀ ਚੀਜ਼ਾਂ ਨੂੰ ਲੈ ਕੇ ਬਣਾਇਆ ਗਿਆ ਸੀ।

Check Also

ਇਲੈਕਸ਼ਨ ਕਮਿਸ਼ਨ ਨੇ ਪੀਐਮ ਮੋਦੀ ਦੀ ਸਪੀਚ ਦੇ ਖਿਲਾਫ ਜਾਂਚ ਕੀਤੀ ਸ਼ੁਰੂ

ਪੀਐਮ ਨੇ ਕਿਹਾ ਸੀ ਕਿ ਕਾਂਗਰਸ ਸੱਤਾ ’ਚ ਆਈ ਤਾਂ ਲੋਕਾਂ ਦੀ ਜਾਇਦਾਦ ਮੁਸਲਮਾਨਾਂ ’ਚ …