ਕਰਨਾਲ ਦੇ ਜੇਲ੍ਹ ਅਧਿਕਾਰੀ ਨੇ ਕਿਹਾ, ਹਰਿਆਣਾ ਸਰਕਾਰ ਕੋਲੋਂ ਪ੍ਰਵਾਨਗੀ ਲੈ ਕੇ ਆਓ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੂੰ ਜੇਲ੍ਹ ਸੁਪਰਡੈਂਟ ਕਰਨਾਲ ਨੇ ਕਿਰਤੀ ਕਾਰਕੁਨ ਨੌਦੀਪ ਕੌਰ ਨਾਲ ਮੁਲਾਕਾਤ ਕਰਨ ਦੀ ਇਜਾਜ਼ਤ ਦੇਣ ਤੋਂ ਇਨਕਾਰ ਕਰ ਦਿੱਤਾ। ਇਸ ਸਬੰਧੀ ਕਮਿਸ਼ਨ ਦੇ ਬੁਲਾਰੇ ਨੇ ਦੱਸਿਆ ਕਿ ਅੱਜ ਸਵੇਰੇ ਕਰਨਾਲ ਜੇਲ੍ਹ ਦੇ ਸੁਪਰਡੈਂਟ ਨੇ ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਦਫ਼ਤਰ ਵਿਖੇ ਫੋਨ ਕਰਕੇ ਕਿਹਾ ਕਿ ਸ੍ਰੀਮਤੀ ਗੁਲਾਟੀ ਨੂੰ ਨੌਦੀਪ ਕੌਰ ਨਾਲ ਮੁਲਾਕਾਤ ਕਰਨ ਲਈ ਪਹਿਲਾਂ ਹਰਿਆਣਾ ਸਰਕਾਰ ਤੋਂ ਪ੍ਰਵਾਨਗੀ ਲੈਣੀ ਹੋਵੇਗੀ। ਧਿਆਨ ਰਹੇ ਕਿ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੀ ਰਹਿਣ ਵਾਲੀ ਨੌਦੀਪ ਕੌਰ ਨੂੰ ਪਿਛਲੇ ਮਹੀਨੇ 12 ਜਨਵਰੀ ਨੂੰ ਕਿਸਾਨ ਅੰਦੋਲਨ ਦੇ ਚੱਲਦਿਆਂ ਹਰਿਆਣਾ ਪੁਲਿਸ ਨੇ ਗ੍ਰਿਫਤਾਰ ਕੀਤਾ ਸੀ ਅਤੇ ਇਨ੍ਹੀਂ ਦਿਨੀਂ ਉਹ ਕਰਨਾਲ ਦੀ ਜੇਲ੍ਹ ਵਿਚ ਬੰਦ ਹੈ। ਉਧਰ ਦੂਜੇ ਪਾਸੇ ਮਜ਼ਦੂਰਾਂ ਦੇ ਹੱਕਾਂ ਲਈ ਲੜਨ ਵਾਲੀ ਨੌਦੀਪ ਕੌਰ ਨੂੰ ਅੱਜ ਇਕ ਕੇਸ ਵਿਚੋਂ ਜ਼ਮਾਨਤ ਮਿਲ ਗਈ ਹੈ। ਜ਼ਿਕਰਯੋਗ ਹੈ ਕਿ ਉਸ ਖਿਲਾਫ ਦਰਜ ਹੋਏ ਤਿੰਨ ਕੇਸਾਂ ਵਿਚੋਂ ਦੋ ’ਚ ਉਸ ਨੂੰ ਜ਼ਮਾਨਤ ਮਿਲ ਚੁੱਕੀ ਹੈ।
Check Also
ਲੁਧਿਆਣਾ ਪੱਛਮੀ ਜ਼ਿਮਨੀ ਚੋਣ ਲਈ 19 ਜੂਨ ਨੂੰ ਪੈਣਗੀਆਂ ਵੋਟਾਂ
23 ਜੂਨ ਨੂੰ ਐਲਾਨਿਆ ਜਾਵੇਗਾ ਨਤੀਜਾ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਵਿਧਾਨ ਸਭਾ ਹਲਕਾ ਲੁਧਿਆਣਾ …