ਰੇਲਵੇ ਨੇ ਕਰਮਚਾਰੀਆਂ ਦੀਆਂ ਛੁੱਟੀਆਂ ਕੀਤੀਆਂ ਰੱਦ
ਨਵੀਂ ਦਿੱਲੀ/ਬਿਊਰੋ ਨਿਊਜ਼
ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਸੰਯੁਕਤ ਕਿਸਾਨ ਮੋਰਚੇ ਵਲੋਂ 18 ਫਰਵਰੀ ਨੂੰ ਭਾਰਤ ਭਰ ਵਿਚ ਚਾਰ ਘੰਟਿਆਂ ਲਈ ਰੇਲਾਂ ਰੋਕਣ ਦਾ ਐਲਾਨ ਕੀਤਾ ਗਿਆ ਹੈ। ਇਸ ਨੂੰ ਲੈ ਕੇ ਜੀਆਰਪੀ ਅਤੇ ਆਰਪੀਐਫ ਚੌਕਸ ਹੋ ਗਈ ਹੈ। ਇਸਦੇ ਚੱਲਦਿਆਂ ਜੀਆਰਪੀ ਅਤੇ ਆਰਪੀਐਫ ਦੇ ਕਰਮਚਾਰੀਆਂ ਦੀਆਂ ਛੁੱਟੀਆਂ ਰੱਦ ਕਰ ਦਿੱਤੀਆਂ ਗਈਆਂ ਹਨ। ਨਾਲ ਹੀ ਆਰਪੀਐਫ ਨੇ ਵਿਭਾਗ ਨੂੰ ਪੱਤਰ ਲਿਖ ਕੇ ਇਕ ਹੋਰ ਬਟਾਲੀਅਨ ਦੀ ਮੰਗ ਵੀ ਕੀਤੀ ਹੈ। ਆਰਪੀਐਫ ਦੇ ਥਾਣਾ ਮੁਖੀ ਪੀ ਐਨ ਗੋਸਵਾਮੀ ਨੇ ਦੱਸਿਆ ਕਿ ਰੇਲ ਰੋਕੇ ਅੰਦੋਲਨ ਦੇ ਨਾਮ ’ਤੇ ਜਾਂ ਰੇਲ ਆਵਾਜਾਈ ਵਿਚ ਕਿਸੇ ਵੀ ਤਰ੍ਹਾਂ ਰੁਕਾਵਟ ਪਾਉਣ ਵਾਲਿਆਂ ਖਿਲਾਫ ਕਾਨੂੰਨੀ ਕਾਰਵਾਈ ਵੀ ਹੋ ਸਕਦੀ ਹੈ। ਧਿਆਨ ਰਹੇ ਕਿ ਇਸ ਤੋਂ ਪਹਿਲਾਂ ਵੀ ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਲਈ ਕਿਸਾਨਾਂ ਵਲੋਂ ਲਗਾਤਾਰ ਕਈ ਦਿਨ ਰੇਲਾਂ ਰੋਕੀਆਂ ਗਈਆਂ ਸਨ।
Check Also
ਤਹੱਵੁਰ ਰਾਣਾ ਨੂੰ ਐਨ.ਆਈ.ਏ. ਨੇ 18 ਦਿਨਾਂ ਦੇ ਰਿਮਾਂਡ ’ਤੇ ਲਿਆ
ਲੰਘੇ ਕੱਲ੍ਹ ਹੀ ਤਹੱਵੁਰ ਰਾਣਾ ਨੂੰ ਅਮਰੀਕਾ ਤੋਂ ਲਿਆਂਦਾ ਗਿਆ ਸੀ ਭਾਰਤ ਨਵੀਂ ਦਿੱਲੀ/ਬਿਊਰੋ ਨਿਊਜ਼ …