ਆਲ ਇੰਡੀਆ ਮੁਸਲਿਮ ਪਰਸਨਲ ਲਾਅ ਵਲੋਂ ਵੀ ਕਿਸਾਨੀ ਸੰਘਰਸ਼ ਦੀ ਹਮਾਇਤ
ਨਵੀਂ ਦਿੱਲੀ/ਬਿਊਰੋ ਨਿਊਜ਼
ਕੇਂਦਰ ਦੀ ਮੋਦੀ ਸਰਕਾਰ ਵਲੋਂ ਲਿਆਂਦੇ ਗਏ ਤਿੰਨ ਵਿਵਾਦਤ ਖੇਤੀ ਕਾਨੂੰਨਾਂ ਖਿਲਾਫ ਕਿਸਾਨੀ ਸੰਘਰਸ਼ ਲਗਾਤਾਰ ਜਾਰੀ ਹੈ ਅਤੇ ਦਿੱਲੀ ਦੀਆਂ ਸਰਹੱਦਾਂ ’ਤੇ ਕਿਸਾਨੀ ਸੰਘਰਸ਼ ਨੂੰ ਅੱਜ 82 ਦਿਨ ਹੋ ਗਏ ਹਨ। ਕਿਸਾਨ ਆਪਣੀਆਂ ਮੰਗਾਂ ’ਤੇ ਕਾਇਮ ਹਨ ਅਤੇ ਉਨ੍ਹਾਂ ਦਾ ਕਹਿਣਾ ਹੈ ਕਿ ਉਹ ਖੇਤੀ ਕਾਨੂੰਨ ਰੱਦ ਕਰਵਾ ਕੇ ਹੀ ਵਾਪਸ ਘਰਾਂ ਨੂੰ ਪਰਤਣਗੇ। ਇਸੇ ਦੌਰਾਨ ਸੰਯੁਕਤ ਕਿਸਾਨ ਮੋਰਚਾ ਦੀ ਸਟੇਜ ’ਤੇ ਪਹੁੰਚੇ ਆਲ ਇੰਡੀਆ ਮੁਸਲਿਮ ਪਰਸਨਲ ਲਾਅ ਦੇ ਚੇਅਰਮੈਨ ਮੌਲਾਨਾ ਸੁਜਾਦ ਨੁਮਾਨੀ ਨੇ ਸੰਬੋਧਨ ਕਰਦਿਆਂ ਕਿਸਾਨ ਭਾਈਚਾਰੇ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ। ਇਸ ਦੌਰਾਨ ਉਨ੍ਹਾਂ ਨੇ ਪੰਜਾਬ ਦੇ ਕਿਸਾਨਾਂ ਵਲੋਂ ਸ਼ੁਰੂ ਕੀਤੇ ਸੰਘਰਸ਼ ਦੀ ਹਮਾਇਤ ਕੀਤੀ। ਧਿਆਨ ਰਹੇ ਕਿ ਲੰਘੇ ਕੱਲ੍ਹ ਸੰਯੁਕਤ ਕਿਸਾਨ ਮੋਰਚਾ ਵਲੋਂ ਸਿੰਘੂ, ਟਿੱਕਰੀ ਅਤੇ ਗਾਜ਼ੀਪੁਰ ਮੋਰਚਿਆਂ ’ਤੇ ਪੁਲਵਾਮਾ ਦੇ ਸ਼ਹੀਦਾਂ ਨੂੰ ਮੋਮਬੱਤੀਆਂ ਜਗਾ ਕੇ ਸ਼ਰਧਾਂਜਲੀਆਂ ਵੀ ਦਿੱਤੀਆਂ ਗਈਆਂ ਸਨ। ਇਸ ਮੌਕੇ ਕਿਸਾਨਾਂ ਨੇ ਜੈ ਜਵਾਨ ਜੈ ਕਿਸਾਨ ਦੇ ਨਾਅਰੇ ਵੀ ਲਗਾਏ ਸਨ।
Check Also
ਭਗਦੜ ਮਚਣ ਤੋਂ ਬਾਅਦ ਵੀ ਨਵੀਂ ਦਿੱਲੀ ਰੇਲਵੇ ਸਟੇਸ਼ਨ ’ਤੇ ਭੀੜ ਵਧੀ
ਬੀਤੀ ਰਾਤ 18 ਲੋਕਾਂ ਦੀ ਹੋਈ ਸੀ ਮੌਤ; ਪੁਲੀਸ ਨੇ ਲੋਕਾਂ ਤੋਂ ਪੁੱਛਗਿੱਛ ਕੀਤੀ ਨਵੀਂ …