45 ਵਿਅਕਤੀਆਂ ਦੀ ਮੌਤ
ਨਵੀਂ ਦਿੱਲੀ/ਬਿਊਰੋ ਨਿਊਜ਼
ਮੱਧ ਪ੍ਰਦੇਸ਼ ਦੇ ਸਿੱਧੀ ਵਿਚ ਅੱਜ ਸਵੇਰੇ ਦਰਦਨਾਕ ਹਾਦਸਾ ਵਾਪਰ ਗਿਆ। ਸਿੱਧੀ ਨੇੜਲੇ ਰਾਮਪੁਰ ਨੈਕਿਨ ਇਲਾਕੇ ਵਿਚ ਸਵਾਰੀਆਂ ਨਾਲ ਭਰੀ ਬੱਸ ਨਹਿਰ ਵਿਚ ਡਿੱਗ ਪਈ, ਜਿਸ ਨਾਲ 45 ਵਿਅਕਤੀਆਂ ਦੀ ਮੌਤ ਹੋ ਗਈ ਹੈ। ਬੱਸ ਵਿਚ 54 ਸਵਾਰੀਆਂ ਸਫਰ ਕਰ ਰਹੀਆਂ ਸਨ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕਾਂ ਵਿਚ ਜ਼ਿਆਦਾਤਰ ਨਰਸਿੰਗ ਦੇ ਵਿਦਿਆਰਥੀ ਸ਼ਾਮਲ ਹਨ। ਛੇ ਵਿਅਕਤੀਆਂ ਦੀ ਜਾਨ ਬਚ ਵੀ ਗਈ ਹੈ, ਜੋ ਤੈਰ ਕੇ ਬਾਹਰ ਨਿਕਲ ਗਏ। ਦੱਸਿਆ ਗਿਆ ਕਿ ਬੱਸ ਦਾ ਡਰਾਈਵਰ ਵੀ ਤੈਰ ਕੇ ਬਾਹਰ ਨਿਕਲ ਗਿਆ ਅਤੇ ਪੁਲਿਸ ਨੇ ਉਸ ਨੂੰ ਗ੍ਰਿਫਤਾਰ ਕਰ ਲਿਆ ਹੈ। ਮੱਧ ਪ੍ਰਦੇਸ਼ ਸਰਕਾਰ ਨੇ ਬੱਸ ਹਾਦਸੇ ਵਿਚ ਮਾਰੇ ਗਏ ਵਿਅਕਤੀਆਂ ਦੇ ਪਰਿਵਾਰਾਂ ਨੂੰ ਪੰਜ-ਪੰਜ ਲੱਖ ਰੁਪਏ ਦੀ ਸਹਾਇਤਾ ਦੇਣ ਐਲਾਨ ਕੀਤਾ ਹੈ।
Check Also
ਅਫ਼ਗਾਨਿਸਤਾਨ ’ਚ ਆਇਆ 5.8 ਦੀ ਤੀਬਰਤਾ ਵਾਲਾ ਭੁਚਾਲ
ਜੰਮੂ-ਕਸ਼ਮੀਰ ਅਤੇ ਦਿੱਲੀ ਐਨਸੀਆਰ ਵੀ ਝਟਕੇ ਕੀਤੇ ਗਏ ਮਹਿਸੂਸ ਨਵੀਂ ਦਿੱਲੀ/ਬਿਊਰੋ ਨਿਊਜ਼ : ਅਫ਼ਗਾਨਿਸਤਾਨ ਵਿਚ …