Breaking News
Home / ਭਾਰਤ / ਟੂਲਕਿੱਟ ਮਾਮਲੇ ‘ਚ ਦਿਸ਼ਾ ਰਵੀ ਦੀ ਗ੍ਰਿਫਤਾਰੀ ਨੂੰ ਲੈ ਕੇ ਦਿੱਲੀ ਮਹਿਲਾ ਕਮਿਸ਼ਨ ਨੇ ਪੁਲਿਸ ਨੂੰ ਭੇਜਿਆ ਨੋਟਿਸ

ਟੂਲਕਿੱਟ ਮਾਮਲੇ ‘ਚ ਦਿਸ਼ਾ ਰਵੀ ਦੀ ਗ੍ਰਿਫਤਾਰੀ ਨੂੰ ਲੈ ਕੇ ਦਿੱਲੀ ਮਹਿਲਾ ਕਮਿਸ਼ਨ ਨੇ ਪੁਲਿਸ ਨੂੰ ਭੇਜਿਆ ਨੋਟਿਸ

ਦਿੱਲੀ ਪੁਲਿਸ ਦਾ ਆਰੋਪ ਕਿ ਕਿਸਾਨੀ ਅੰਦੋਲਨ ਦੀ ਹਮਾਇਤ ਲਈ ਹੋਈ ਸੀ ਜੂਮ ਮੀਟਿੰਗ
ਨਵੀਂ ਦਿੱਲੀ/ਬਿਊਰੋ ਨਿਊਜ਼
ਗਰੇਟਾ ਥਨਬਰਗ ਟੂਲਕਿੱਟ ਮਾਮਲੇ ਵਿਚ ਵਾਤਾਵਰਣ ਕਾਰਕੁੰਨ ਦਿਸ਼ਾ ਰਵੀ ਦੀ ਗ੍ਰਿਫਤਾਰੀ ਨੂੰ ਲੈ ਕੇ ਦਿੱਲੀ ਪੁਲਿਸ ਲਗਾਤਾਰ ਸਵਾਲਾਂ ਦੇ ਘੇਰੇ ਵਿਚ ਹੈ। ਇਸ ਮਾਮਲੇ ਵਿਚ ਅੱਜ ਦਿੱਲੀ ਦੇ ਪੁਲਿਸ ਕਮਿਸ਼ਨਰ ਐਸਐਨ ਸ੍ਰੀਵਾਸਤਵ ਨੇ ਆਪਣਾ ਪੱਖ ਵੀ ਰੱਖਿਆ। ਇਸੇ ਦੌਰਾਨ ਪੁਲਿਸ ਵਲੋਂ ਜਿਸ ਜੂਮ ਮੀਟਿੰਗ ਦੀ ਗੱਲ ਕਹੀ ਗਈ ਸੀ, ਉਸ ਵਿਚ ਕੌਣ ਕੌਣ ਸ਼ਾਮਲ ਸਨ, ਉਸ ਨੂੰ ਲੈ ਕੇ ਵੀ ਪੁਲਿਸ ਨੇ ਜੂਮ ਨੂੰ ਪੱਤਰ ਲਿਖਿਆ ਹੈ। ਇਸਦੇ ਚੱਲਦਿਆਂ ਦਿਸ਼ਾ ਰਵੀ ਦੀ ਗ੍ਰਿਫਤਾਰੀ ਦੇ ਮਾਮਲੇ ਵਿਚ ਅੱਜ ਦਿੱਲੀ ਮਹਿਲਾ ਕਮਿਸ਼ਨ ਨੇ ਦਿੱਲੀ ਪੁਲਿਸ ਦੀ ਸਾਈਬਰ ਕ੍ਰਾਈਮ ਬ੍ਰਾਂਚ ਦੇ ਡਿਪਟੀ ਕਮਿਸ਼ਨਰ ਨੂੰ ਨੋਟਿਸ ਭੇਜਿਆ ਹੈ। ਇਸ ਸਬੰਧੀ ਮਹਿਲਾ ਕਮਿਸ਼ਨ ਨੇ ਪੁਲਿਸ ਕੋਲੋਂ ਐਫਆਈਆਰ ਦੀ ਕਾਪੀ ਵੀ ਮੰਗੀ ਹੈ। ਦਿੱਲੀ ਪੁਲਿਸ ਦਾ ਆਰੋਪ ਹੈ ਕਿ ਖਾਲਿਸਤਾਨ ਹਮਾਇਤੀਆਂ ਨੇ ਕਿਸਾਨ ਅੰਦੋਲਨ ਦੀ ਹਮਾਇਤ ਕਰਨ ਲਈ 11 ਜਨਵਰੀ ਨੂੰ ਜ਼ੂਮ ਕਾਨਫਰੰਸ ਕੀਤੀ ਗਈ ਸੀ।

Check Also

ਦਿੱਲੀ ਵਿਧਾਨ ਸਭਾ ਚੋਣਾਂ : ਆਮ ਆਦਮੀ ਪਾਰਟੀ ਨੇ ਉਮੀਦਵਾਰਾਂ ਦੀ ਪਹਿਲੀ ਲਿਸਟ ਕੀਤੀ ਜਾਰੀ

ਪਹਿਲੀ ਲਿਸਟ ਵਿਚ 11 ਉਮੀਦਵਾਰਾਂ ਦੇ ਨਾਮ ਨਵੀਂ ਦਿੱਲੀ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਨੇ ਦਿੱਲੀ …