ਮੁੱਖ ਮੰਤਰੀ ਵਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ
ਚੰਡੀਗੜ੍ਹ/ਬਿਊਰੋ ਨਿਊਜ਼
ਚੜ੍ਹਦੀ ਕਲਾ ਟਾਈਮ ਟੀਵੀ ਗਰੁੱਪ ਦੇ ਚੇਅਰਮੈਨ ਜਗਜੀਤ ਸਿੰਘ ਦਰਦੀ ਦੇ ਛੋਟੇ ਪੁੱਤਰ ਸਤਬੀਰ ਸਿੰਘ ਦਰਦੀ ਦਾ ਦਿਹਾਂਤ ਹੋ ਗਿਆ ਹੈ। ਸਤਬੀਰ ਦੀ ਉਮਰ 42 ਸਾਲ ਸੀ ਅਤੇ ਉਨ੍ਹਾਂ ਨੂੰ ਅੱਜ ਸਵੇਰੇ ਦਿਲ ਦਾ ਦੌਰਾ ਪੈ ਗਿਆ, ਜਿਸ ਕਾਰਨ ਉਨ੍ਹਾਂ ਦੀ ਮੌਤ ਹੋ ਗਈ। ਸਤਬੀਰ ਸਿੰਘ ਦੇ ਦਿਹਾਂਤ ‘ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਜਗਜੀਤ ਸਿੰਘ ਦਰਦੀ ਨਾਲ ਦੁੱਖ ਪ੍ਰਗਟ ਕੀਤਾ। ਸਤਬੀਰ ਦੇ ਦਿਹਾਂਤ ‘ਤੇ ਸਮੁੱਚੇ ਮੀਡੀਆ ਜਗਤ ਵਲੋਂ ਵੀ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਅਤੇ ਪਰਿਵਾਰ ਨਾਲ ਹਮਦਰਦੀ ਜਤਾਈ ਗਈ।
Check Also
ਕਿਸਾਨ ਅਤੇ ਮਜ਼ਦੂਰ ਜਥੇਬੰਦੀਆਂ 6 ਦਸੰਬਰ ਨੂੰ ਦਿੱਲੀ ਕੂਚ ਕਰਨਗੀਆਂ
ਸੰਯੁਕਤ ਕਿਸਾਨ ਮੋਰਚਾ (ਗੈਰ ਸਿਆਸੀ) ਤੇ ਕਿਸਾਨ ਮਜ਼ਦੂਰ ਮੋਰਚਾ ਦੀ ਅਗਵਾਈ ਹੇਠ ਸ਼ੰਭੂ ਬਾਰਡਰ ਤੋਂ …