ਹਰਪਾਲ ਚੀਮਾ ਨੇ ਕਿਹਾ, 200 ਤੋਂ ਜ਼ਿਆਦਾ ਬੂਥਾਂ ‘ਤੇ ਕਾਂਗਰਸੀਆਂ ਨੇ ਕੀਤੀ ਸੀ ਹੁੱਲੜਬਾਜ਼ੀ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਚ ਨਗਰ ਨਿਗਮ ਚੋਣਾਂ ਮੌਕੇ ਹੋਈ ਹਿੰਸਾ ਅਤੇ ਬੂਥਾਂ ਉੱਤੇ ਕਬਜ਼ੇ ਦੀ ਘਟਨਾ ਸਾਹਮਣੇ ਆਉਣ ਤੋਂ ਬਾਅਦ ਆਮ ਆਦਮੀ ਪਾਰਟੀ ਨੇ ਚੋਣ ਕਮਿਸ਼ਨ ਤੋਂ ਹਿੰਸਾ ਅਤੇ ਬੂਥ ਕਬਜ਼ੇ ਵਾਲੀਆਂ ਥਾਵਾਂ ਉੱਤੇ ਦੁਬਾਰਾ ਵੋਟਾਂ ਪਵਾਉਣ ਦੀ ਮੰਗ ਕੀਤੀ। ਪਾਰਟੀ ਦੇ ਸੀਨੀਅਰ ਆਗੂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸੂਬੇ ਵਿੱਚ 200 ਤੋਂ ਜ਼ਿਆਦਾ ਥਾਵਾਂ ਉੱਤੇ ਕਾਂਗਰਸ ਦੇ ਗੁੰਡਿਆਂ ਨੇ ਹਿੰਸਾ ਕਰਕੇ ਬੂਥਾਂ ਉੱਤੇ ਕਬਜ਼ਾ ਕੀਤਾ। ਉਨ੍ਹਾਂ ਕਿਹਾ ਕਿ ਸਮਾਣਾ, ਅਬੋਹਰ, ਪੱਟੀ, ਫਿਰੋਜਪੁਰ, ਰਾਜਪੁਰਾ, ਬਠਿੰਡਾ, ਧੂਰੀ, ਪਾਤੜਾਂ ਅਤੇ ਹੋਰ ਕਈ ਥਾਵਾਂ ਉੱਤੇ ਕਾਂਗਰਸ ਦੇ ਗੁੰਡਿਆਂ ਵੱਲੋਂ ਹਿੰਸਾ ਅਤੇ ਬੂਥ ਕਬਜ਼ੇ ਕਰਨ ਦੀ ਰਿਪੋਰਟ ਸਾਹਮਣੇ ਆਈ ਹੈ। ਚੀਮਾ ਨੇ ਚੋਣ ਕਮਿਸ਼ਨ ਦੇ ਰਵੱਈਏ ਉੱਤੇ ਸਵਾਲ ਚੁੱਕਦੇ ਹੋਏ ਕਿਹਾ ਕਿ ਸਭ ਤੋਂ ਜ਼ਿਆਦਾ ਹੈਰਾਨੀ ਦੀ ਗੱਲ ਹੈ ਕਿ ਐਨੀ ਵੱਡੀ ਗਿਣਤੀ ਵਿੱਚ ਬੂਥ ਕਬਜ਼ਿਆਂ ਦਾ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਵੀ ਚੋਣ ਕਮਿਸ਼ਨ ਨੇ ਚੋਣਾਂ ਨੂੰ ਸੁਤੰਤਰ ਕਰਾਰ ਦਿੰਦਿਆਂ ਪਟਿਆਲਾ ਜ਼ਿਲ੍ਹੇ ਵਿਚ ਸਿਰਫ 3 ਬੂਥਾਂ ਅਤੇ ਮੁਹਾਲੀ ਦੇ ਦੋ ਬੂਥਾਂ ‘ਤੇ ਦੁਬਾਰਾ ਚੋਣਾਂ ਕਰਾਉਣ ਦਾ ਫੈਸਲਾ ਕੀਤਾ ਹੈ।
Check Also
ਨਸ਼ਿਆਂ ਖਿਲਾਫ ਰਾਜਪਾਲ ਗੁਲਾਬ ਚੰਦ ਕਟਾਰੀਆ ਦਾ ਪੈਦਲ ਮਾਰਚ ਅੰਮਿ੍ਰਤਸਰ ਪੁੱਜਾ
ਰਾਜਪਾਲ ਨੇ ਨਸ਼ਿਆਂ ਦੇ ਖਾਤਮੇ ਲਈ ਲੋਕਾਂ ਦਾ ਸਹਿਯੋਗ ਮੰਗਿਆ ਅੰਮਿ੍ਰਤਸਰ/ਬਿਊਰੋ ਨਿਊਜ਼ ਪੰਜਾਬ ਦੇ ਰਾਜਪਾਲ …