ਰਾਜ ਚੋਣ ਕਮਿਸ਼ਨ ਵਲੋਂ ਸੰਵੇਦਨਸ਼ੀਲ ਹਲਕਿਆਂ ਲਈ ਮਾਈਕਰੋ ਅਬਜ਼ਰਵਰ ਲਗਾਉਣ ਦੇ ਹੁਕਮ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਚ ਲੰਘੀ 14 ਫਰਵਰੀ ਨੂੰ ਨਗਰ ਨਿਗਮ ਲਈ ਪਈਆਂ ਵੋਟਾਂ ਦੇ ਨਤੀਜੇ ਭਲਕੇ 17 ਫਰਵਰੀ ਨੂੰ ਐਲਾਨ ਦਿੱਤੇ ਜਾਣਗੇ। ਧਿਆਨ ਰਹੇ ਕਿ ਪਟਿਆਲਾ ਜ਼ਿਲ੍ਹੇ ਵਿਚ ਤਿੰਨ ਬੂਥਾਂ ‘ਤੇ ਅੱਜ ਵੋਟਿੰਗ ਹੋਈ ਹੈ। ਇੱਥੇ ਇਹ ਵੀ ਦੱਸਿਆ ਜਾਂਦਾ ਹੈ ਕਿ ਮੁਹਾਲੀ ਦੇ ਦੋ ਬੂਥਾਂ ‘ਤੇ ਭਲਕੇ ਵੋਟਿੰਗ ਹੋਣੀ ਹੈ, ਜਿਸਦੇ ਨਤੀਜੇ 18 ਫਰਵਰੀ ਨੂੰ ਐਲਾਨੇ ਜਾਣਗੇ। ਪੰਜਾਬ ਦੇ ਚੋਣ ਕਮਿਸ਼ਨ ਵਲੋਂ ਸੂਬੇ ਦੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਨਿਰਦੇਸ਼ ਜਾਰੀ ਕੀਤੇ ਹਨ ਕਿ ਸੰਵੇਦਨਸ਼ੀਲ ਅਤੇ ਅਤਿ ਸੰਵੇਦਨਸ਼ੀਲ ਹਲਕਿਆਂ ਵਿਚ ਵੋਟਾਂ ਦੀ ਗਿਣਤੀ ਲਈ ਤੁਰੰਤ ਮਾਈਕਰੋ ਅਬਜ਼ਰਵਰ ਨਿਯੁਕਤ ਕੀਤੇ ਜਾਣ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਚੋਣ ਕਮਿਸ਼ਨ, ਪੰਜਾਬ ਦੇ ਬੁਲਾਰੇ ਨੇ ਦੱਸਿਆ ਕਿ ਕਮਿਸ਼ਨ ਵਲੋਂ ਜਾਰੀ ਹੁਕਮਾਂ ਅਨੁਸਾਰ ਸੰਵੇਦਨਸ਼ੀਲ ਅਤੇ ਅਤਿ ਸੰਵੇਦਨਸ਼ੀਲ ਹਲਕਿਆਂ ਵਿਚ ਵੋਟਾਂ ਦੀ ਗਿਣਤੀ ਲਈ ਆਈ.ਏ.ਐਸ./ਪੀ.ਸੀ.ਐਸ./ ਸੀਨੀਅਰ ਅਧਿਕਾਰੀਆਂ ਨੂੰ ਤੁਰੰਤ ਮਾਈਕਰੋ ਅਬਜ਼ਰਵਰ ਨਿਯੁਕਤ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।
Check Also
ਅਮਰੀਕਾ ਨੇ 112 ਹੋਰ ਭਾਰਤੀਆਂ ਨੂੰ ਕੀਤਾ ਡਿਪੋਰਟ
ਡਿਪੋਰਟ ਕੀਤੇ ਜਾਣ ਵਾਲਿਆਂ 31 ਪੰਜਾਬੀ ਵੀ ਸ਼ਾਮਲ ਅੰਮਿ੍ਰਤਸਰ/ਬਿਊਰੋ ਨਿਊਜ਼ : ਅਮਰੀਕਾ ਤੋਂ 31 ਪੰਜਾਬੀਆਂ …