124 ਸ਼ਰਧਾਲੂਆਂ ਦੇ ਵੀਜ਼ੇ ਹੋ ਗਏ ਰੱਦ
ਅੰਮ੍ਰਿਤਸਰ/ਬਿਊਰੋ ਨਿਊਜ਼
ਸ੍ਰੀ ਨਨਕਾਣਾ ਸਾਹਿਬ ਦੇ ਸ਼ਹੀਦੀ ਸਾਕੇ ਦੀ ਸ਼ਤਾਬਦੀ ਮੌਕੇ ਪਾਕਿਸਤਾਨ ਜਾਣ ਵਾਲੇ ਜਥੇ ਲਈ 505 ਸ਼ਰਧਾਲੂਆਂ ਨੂੰ ਵੀਜ਼ੇ ਮਿਲੇ ਹਨ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 629 ਸ਼ਰਧਾਲੂਆਂ ਦੇ ਪਾਸਪੋਰਟ ਪਾਕਿਸਤਾਨ ਦੇ ਸਫ਼ਾਰਤਖਾਨੇ ਨੂੰ ਭੇਜੇ ਗਏ ਸਨ। ਦੂਤਾਵਾਸ ਨੇ 124 ਸ਼ਰਧਾਲੂਆਂ ਦੇ ਵੀਜ਼ੇ ਰੱਦ ਕਰ ਦਿੱਤੇ ਹਨ, ਜਦਕਿ 505 ਸ਼ਰਧਾਲੂਆਂ ਨੂੰ ਵੀਜ਼ੇ ਜਾਰੀ ਕੀਤੇ ਗਏ। ਜ਼ਿਕਰਯੋਗ ਹੈ ਕਿ ਸ੍ਰੀ ਨਨਕਾਣਾ ਸਾਹਿਬ ਸਾਕੇ ਦੀ ਸ਼ਤਾਬਦੀ ਮਨਾਉਣ ਲਈ 18 ਫਰਵਰੀ ਨੂੰ ਜਥਾ ਰਵਾਨਾ ਹੋਵੇਗਾ। ਜਿਨ੍ਹਾਂ ਸ਼ਰਧਾਲੂਆਂ ਨੂੰ ਵੀਜ਼ੇ ਪ੍ਰਾਪਤ ਹੋਏ ਹਨ ਉਹ ਆਪਣੇ ਪਾਸਪੋਰਟ 17 ਫਰਵਰੀ ਨੂੰ ਸ਼੍ਰੋਮਣੀ ਕਮੇਟੀ ਦਫਤਰ ਤੋਂ ਪ੍ਰਾਪਤ ਕਰ ਸਕਣਗੇ। ਧਿਆਨ ਰਹੇ ਕਿ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਲਈ ਕਰੋਨਾ ਟੈਸਟ ਵੀ ਲਾਜ਼ਮੀ ਹੈ, ਜਿਸ ਲਈ ਲੰਘੇ ਕੱਲ੍ਹ ਅਤੇ ਅੱਜ ਵੀ ਸ਼ਰਧਾਲੂਆਂ ਦੇ ਕਰੋਨਾ ਟੈਸਟ ਕੀਤੇ ਗਏ ਹਨ।
Check Also
ਮਹਾਰਾਸ਼ਟਰ ’ਚ ਭਾਜਪਾ ਗੱਠਜੋੜ ਦੀ ਅਤੇ ਝਾਰਖੰਡ ’ਚ ਇੰਡੀਆ ਗੱਠਜੋੜ ਸਰਕਾਰ ਬਣਨਾ ਤੈਅ
ਏਕਨਾਥ ਛਿੰਦੇ ਬੋਲੇ ਤਿੰਨੋਂ ਪਾਰਟੀਆਂ ਦੀ ਸਲਾਹ ਨਾਲ ਬਣੇਗਾ ਅਗਲਾ ਮੁੱਖ ਮੰਤਰੀ ਮੁੰਬਈ/ਬਿਊਰੋ ਨਿਊਜ਼ : …