ਭਾਰਤ-ਚੀਨ ਸਰਹੱਦ ‘ਤੇ ਗਲਵਾਨ ਘਾਟੀ ‘ਚ ਸ਼ਹੀਦ ਹੋ ਗਿਆ ਸੀ ਗੁਰਤੇਜ
ਮਾਨਸਾ/ਬਿਊਰੋ ਨਿਊਜ਼
ਭਾਰਤ-ਚੀਨ ਸਰਹੱਦ ‘ਤੇ ਲਦਾਖ਼ ਦੀ ਗਲਵਾਨ ਘਾਟੀ ‘ਚ ਪਿਛਲੇ ਸਾਲ ਚੀਨੀ ਫ਼ੌਜਾਂ ਨਾਲ ਹੋਏ ਮੁਕਾਬਲੇ ਵਿਚ ਮਾਨਸਾ ਜ਼ਿਲ੍ਹੇ ਦੇ ਬੀਰੇਵਾਲ ਡੋਗਰਾ ਦਾ ਜਵਾਨ ਗੁਰਤੇਜ ਸਿੰਘ ਸ਼ਹੀਦ ਹੋ ਗਿਆ ਸੀ। ਹੁਣ ਗੁਰਤੇਜ ਸਿੰਘ ਦੇ ਜੀਵਨ ‘ਤੇ ਆਧਾਰਿਤ ਇੱਕ ਵੱਡੇ ਬਜਟ ਦੀ ਹਿੰਦੀ ਫ਼ਿਲਮ ਬਣਨ ਜਾ ਰਹੀ ਹੈ। ਜਿਸ ਸਬੰਧੀ ਸ਼ਹੀਦ ਦੇ ਪਰਿਵਾਰ ਅਤੇ ਨਿਰਮਾਤਾ ਵਿਚਕਾਰ ਫ਼ਿਲਮ ਦੇ ਕਰਾਰ ਸਬੰਧੀ ਕਾਨੂੰਨੀ ਪ੍ਰਕਿਰਿਆ ਵੀ ਸੰਪੰਨ ਹੋ ਗਈ ਹੈ। ਜ਼ਿਕਰਯੋਗ ਹੈ ਕਿ 15 ਜੂਨ 2020 ਨੂੰ ਭਾਰਤ ਤੇ ਚੀਨੀ ਫ਼ੌਜੀਆਂ ਵਿਚਾਲੇ ਹੋਈਆਂ ਹਿੰਸਕ ਝੜਪਾਂ ਦੌਰਾਨ ਦੇਸ਼ ਦੇ ਸ਼ਹੀਦ ਹੋਏ 20 ਜਵਾਨਾਂ ਵਿਚ ਸ਼ਾਮਲ ਗੁਰਤੇਜ ਸਿੰਘ ਨੂੰ ਭਾਰਤ ਸਰਕਾਰ ਵੱਲੋਂ ਪਿਛਲੇ ਮਹੀਨੇ ਹੀ ਵੀਰ ਚੱਕਰ ਦੇਣ ਦਾ ਐਲਾਨ ਕੀਤਾ ਸੀ।
Check Also
ਮਹਾਰਾਸ਼ਟਰ ’ਚ ਭਾਜਪਾ ਗੱਠਜੋੜ ਦੀ ਅਤੇ ਝਾਰਖੰਡ ’ਚ ਇੰਡੀਆ ਗੱਠਜੋੜ ਸਰਕਾਰ ਬਣਨਾ ਤੈਅ
ਏਕਨਾਥ ਛਿੰਦੇ ਬੋਲੇ ਤਿੰਨੋਂ ਪਾਰਟੀਆਂ ਦੀ ਸਲਾਹ ਨਾਲ ਬਣੇਗਾ ਅਗਲਾ ਮੁੱਖ ਮੰਤਰੀ ਮੁੰਬਈ/ਬਿਊਰੋ ਨਿਊਜ਼ : …