5.9 C
Toronto
Saturday, November 8, 2025
spot_img
Homeਪੰਜਾਬਦਿੱਲੀ ਮੋਰਚੇ 'ਚ ਸ਼ਾਮਲ ਮੋਗਾ ਦਾ ਇਕ ਹੋਰ ਕਿਸਾਨ ਸ਼ਹੀਦ

ਦਿੱਲੀ ਮੋਰਚੇ ‘ਚ ਸ਼ਾਮਲ ਮੋਗਾ ਦਾ ਇਕ ਹੋਰ ਕਿਸਾਨ ਸ਼ਹੀਦ

ਜਗਦੇਵ ਸਿੰਘ ਦੀ ਕੁੰਡਲੀ ਬਾਰਡਰ ‘ਤੇ ਵਿਗੜੀ ਸੀ ਸਿਹਤ
ਮੋਗਾ/ਬਿਊਰੋ ਨਿਊਜ਼
ਮੋਗਾ ਜ਼ਿਲ੍ਹੇ ਵਿਚ ਪੈਂਦੇ ਕਸਬਾ ਬਾਘਾਪੁਰਾਣਾ ਨੇੜਲੇ ਪਿੰਡ ਕੋਟਲਾ ਮਿਹਰ ਸਿੰਘ ਵਾਲਾ ਦੇ ਕਿਸਾਨ ਜਗਦੇਵ ਸਿੰਘ ਦੀ ਮੌਤ ਹੋ ਗਈ ਹੈ। ਜਗਦੇਵ ਸਿੰਘ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਲਈ ਕੰਮ ਕਰਦਾ ਸੀ। ਜਗਦੇਵ ਸਿੰਘ ਦੀ ਪਿਛਲੇ ਦਿਨੀਂ ਦਿੱਲੀ ਦੇ ਕੁੰਡਲੀ ਬਾਰਡਰ ਵਿਖੇ ਸਿਹਤ ਖਰਾਬ ਹੋ ਗਈ ਸੀ। ਉਨ੍ਹਾਂ ਨੂੰ ਮੋਗਾ ਦੇ ਪ੍ਰਾਈਵੇਟ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਸੀ। ਬਾਅਦ ਵਿਚ ਜਗਦੇਵ ਸਿੰਘ ਨੂੰ ਬਠਿੰਡਾ ਦੇ ਨਿੱਜੀ ਹਸਪਤਾਲ ਭੇਜ ਦਿੱਤਾ ਗਿਆ, ਜਿੱਥੇ ਉਸ ਨੇ ਇਲਾਜ ਦੌਰਾਨ ਦਮ ਤੋੜ ਦਿੱਤਾ। ਜ਼ਿਕਰਯੋਗ ਹੈ ਕਿ ਕਿਸਾਨੀ ਸੰਘਰਸ਼ ਦੌਰਾਨ ਹੁਣ ਤੱਕ 200 ਤੋਂ ਜ਼ਿਆਦਾ ਕਿਸਾਨਾਂ ਦੀ ਜਾਨ ਜਾ ਚੁੱਕੀ ਹੈ।

RELATED ARTICLES
POPULAR POSTS