16.5 C
Toronto
Saturday, August 29, 2026
spot_img
Homeਭਾਰਤਕਿਸਾਨ ਮੋਰਚੇ ਨੇ ਲਿਆ ਫੈਸਲਾ

ਕਿਸਾਨ ਮੋਰਚੇ ਨੇ ਲਿਆ ਫੈਸਲਾ

ਕਿਸਾਨ ਮੋਰਚੇ ਨੇ ਲਿਆ ਫੈਸਲਾਪੰਜਾਬ ਵਿਚ ਨਹੀਂ ਹੋਣਗੀਆਂ ਮਹਾਂ ਪੰਚਾਇਤਾਂ
ਨਵੀਂ ਦਿੱਲੀ/ਬਿਊਰੋ ਨਿਊਜ਼
ਸਿੰਘੂ ਬਾਰਡਰ ‘ਤੇ ਅੱਜ ਕਿਸਾਨ ਮੋਰਚੇ ਨੇ ਪ੍ਰੈਸ ਕਾਨਫਰੰਸ ਕੀਤੀ। ਪ੍ਰੈਸ ਕਾਨਫਰੰਸ ਦੌਰਾਨ ਕਿਸਾਨ ਆਗੂਆਂ ਨੇ ਦੱਸਿਆ ਕਿ ਪੰਜਾਬ ਵਿਚ ਮਹਾਂਪੰਚਾਇਤਾਂ ਨਹੀਂ ਹੋਣਗੀਆਂ ਅਤੇ ਕਿਸਾਨਾਂ ਨੂੰ ਅਪੀਲ ਕੀਤੀ ਗਈ ਕਿ ਉਹ ਪੰਜਾਬ ਵਿਚ ਮਹਾਪੰਚਾਇਤਾਂ ਨਾ ਕਰਨ। ਕਿਸਾਨ ਆਗੂਆਂ ਨੇ ਦੱਸਿਆ ਕਿ ਪੰਜਾਬ ‘ਚ ਜਿਹੜੇ ਧਰਨੇ ਚੱਲ ਰਹੇ ਹਨ ਉਹ ਉਵੇਂ ਹੀ ਚੱਲਦੇ ਰਹਿਣਗੇ। ਨਾਲ ਹੀ ਉਨ੍ਹਾਂ ਕਿਹਾ ਕਿ ਸੂਬੇ ਦੇ ਕਿਸਾਨਾਂ ਨੂੰ ਦਿੱਲੀ ਬਾਰਡਰਾਂ ‘ਤੇ ਪਹੁੰਚਣ ਦਾ ਸੁਨੇਹਾ ਦਿੱਤਾ ਜਾਵੇਗਾ ਤਾਂ ਜੋ ਦਿੱਲੀ ਦੇ ਬਾਰਡਰਾਂ ‘ਤੇ ਮੁੜ ਇਕੱਠ ਹੋ ਸਕੇ। ਕਿਸਾਨਾਂ ਨੇ ਕਿਹਾ ਕਿ 18 ਫ਼ਰਵਰੀ ਨੂੰ 4 ਘੰਟੇ ਰੇਲਾਂ ਰੋਕੀਆਂ ਜਾਣਗੀਆਂ, ਜਿਸ ਨੂੰ ਲੈ ਕੇ ਵੱਡੇ ਪੱਧਰ ‘ਤੇ ਤਿਆਰੀਆਂ ਹੋ ਰਹੀਆਂ ਹਨ। ਪ੍ਰੈਸ ਕਾਨਫਰੰਸ ਦੌਰਾਨ ਕਿਸਾਨ ਆਗੂਆਂ ਨੇ ਕਿਹਾ ਕਿ ਜੇ ਕਿਸੇ ਕਿਸਾਨ ਨੂੰ ਪੁਲਿਸ ਵੱਲੋਂ ਕੋਈ ਨੋਟਿਸ ਆਉਂਦਾ ਹੈ ਤਾਂ ਉਹ ਪਹਿਲਾਂ ਸੰਯੁਕਤ ਕਿਸਾਨ ਮੋਰਚੇ ਦੇ ਵਕੀਲਾਂ ਦੀ ਟੀਮ ਨਾਲ ਸੰਪਰਕ ਕਰਨ।

RELATED ARTICLES
POPULAR POSTS