ਡਾ. ਦਰਸ਼ਨ ਪਾਲ ਨੇ ਕਿਹਾ, 18 ਫਰਵਰੀ ਤੋਂ ਬਾਅਦ ਕਿਸਾਨੀ ਸੰਘਰਸ਼ ਹੋਰ ਤਿੱਖਾ ਹੋਵੇਗਾ
ਸਿੰਘੂ ਬਾਰਡਰ/ਬਿਊਰੋ ਨਿਊਜ਼
ਸੰਯੁਕਤ ਕਿਸਾਨ ਮੋਰਚਾ ਵਲੋਂ ਸਿੰਘੂ ਬਾਰਡਰ ‘ਤੇ ਅੱਜ ਕਿਸਾਨ ਆਗੂ ਸਰ ਛੋਟੂ ਰਾਮ ਦਾ ਜਨਮ ਦਿਨ ਮਨਾਇਆ ਗਿਆ। ਸਿੰਘੂ ਬਾਰਡਰ ‘ਤੇ ਚਲ ਰਹੇ ਧਰਨੇ ‘ਚ ਸ਼ਾਮਲ ਕਿਸਾਨ ਆਗੂਆਂ ਨੇ ਸਰ ਛੋਟੂ ਰਾਮ ਨੂੰ ਯਾਦ ਕੀਤਾ ਅਤੇ ਉਨ੍ਹਾਂ ਵਲੋਂ ਕਿਸਾਨ ਸੰਘਰਸ਼ਾਂ ਵਿਚ ਪਾਏ ਯੋਗਦਾਨ ਨੂੰ ਬਿਆਨਿਆ ਗਿਆ। ਇਸੇ ਦੌਰਾਨ ਸੰਯੁਕਤ ਕਿਸਾਨ ਮੋਰਚੇ ਦੇ ਆਗੂ ਅਤੇ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਪ੍ਰਧਾਨ ਡਾ. ਦਰਸ਼ਨ ਪਾਲ ਨੇ ਕਿਹਾ ਕਿ 18 ਫਰਵਰੀ ਦੇ ਰੇਲ ਰੋਕੋ ਅੰਦੋਲਨ ਤੋਂ ਬਾਅਦ ਕਿਸਾਨੀ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸੰਘਰਸ਼ ਨੂੰ ਤਿੱਖਾ ਕਰਨ ਲਈ ਨਵੇਂ ਪ੍ਰੋਗਰਾਮ ਉਲੀਕੇ ਜਾਣਗੇ। ਧਿਆਨ ਰਹੇ ਕਿ ਕਾਲੇ ਖੇਤੀ ਕਾਨੂੰਨਾਂ ਖਿਲਾਫ ਦਿੱਲੀ ਦੀਆਂ ਸਰਹੱਦਾਂ ‘ਤੇ ਕਿਸਾਨੀ ਸੰਘਰਸ਼ ਨੂੰ ਤਿੰਨ ਮਹੀਨੇ ਹੋਣ ਵਾਲੇ ਹਨ। ਸਰਕਾਰ ਕਿਸਾਨਾਂ ਦੀਆਂ ਮੰਗਾਂ ਮੰਨਣ ਤੋਂ ਟਾਲਾ ਵੱਟ ਰਹੀ ਹੈ ਅਤੇ ਕਿਸਾਨਾਂ ਦਾ ਕਹਿਣਾ ਹੈ ਕਿ ਉਹ ਖੇਤੀ ਕਾਨੂੰਨ ਰੱਦ ਕਰਵਾ ਕੇ ਹੀ ਘਰਾਂ ਨੂੰ ਵਾਪਸ ਪਰਤਣਗੇ।
Check Also
ਸ਼ੋ੍ਰਮਣੀ ਅਕਾਲੀ ਦਲ ਦੇ ਨਵੇਂ ਪ੍ਰਧਾਨ ਦੀ ਚੋਣ 12 ਅਪ੍ਰੈਲ ਨੂੰ ਹੋਵੇਗੀ
ਡਾ. ਦਲਜੀਤ ਸਿੰਘ ਚੀਮਾ ਨੇ ਦਿੱਤੀ ਜਾਣਕਾਰੀ ਚੰਡੀਗੜ੍ਹ/ਬਿਊਰੋ ਨਿਊਜ਼ ਸ਼ੋ੍ਰਮਣੀ ਅਕਾਲੀ ਦਲ ਦੀ ਮੌਜੂਦਾ ਕਾਰਜਕਾਰੀ …