Breaking News
Home / ਭਾਰਤ / ਮੋਦੀ ਸਰਕਾਰ ਦੇ ਅੱਛੇ ਦਿਨਾਂ ਦੀ ਸ਼ੁਰੂਆਤ

ਮੋਦੀ ਸਰਕਾਰ ਦੇ ਅੱਛੇ ਦਿਨਾਂ ਦੀ ਸ਼ੁਰੂਆਤ

ਰਾਜਸਥਾਨ ਵਿਚ ਪੈਟਰੋਲ 100 ਰੁਪਏ ਪ੍ਰਤੀ ਤੋਂ ਹੋਇਆ ਪਾਰ
ਨਵੀਂ ਦਿੱਲੀ/ਬਿਊਰੋ ਨਿਊਜ਼
ਕੇਂਦਰ ਦੀ ਮੋਦੀ ਸਰਕਾਰ ਹਮੇਸ਼ਾ ਹੀ ਕਹਿੰਦੀ ਆ ਰਹੀ ਹੈ ਕਿ ਅੱਛੇ ਦਿਨ ਆਉਣ ਵਾਲੇ ਹਨ ਤੇ ਹੁਣ ਅੱਛੇ ਦਿਨਾਂ ਦੀ ਸ਼ੁਰੂਆਤ ਹੋ ਚੁੱਕੀ ਹੈ। ਇਸਦੇ ਚੱਲਦਿਆਂ ਭਾਰਤ ਵਿਚ ਪਹਿਲੀ ਵਾਰ ਕਿਸੇ ਸ਼ਹਿਰ ਵਿਚ ਪੈਟਰੋਲ 100 ਰੁਪਏ ਪ੍ਰਤੀ ਲੀਟਰ ਤੋਂ ਪਾਰ ਹੋ ਗਿਆ ਹੈ। ਰਾਜਸਥਾਨ ਦੇ ਸ੍ਰੀਗੰਗਾਨਗਰ ਵਿਚ ਅੱਜ ਲੋਕਾਂ ਨੂੰ ਇਕ ਲੀਟਰ ਪੈਟਰੋਲ ਲਈ 100 ਰੁਪਏ ਦੇਣੇ ਪਏ ਹਨ। ਧਿਆਨ ਰਹੇ ਕਿ ਅੱਜ ਲਗਾਤਾਰ ਨੌਵੇਂ ਦਿਨ ਤੇਲ ਕੀਮਤਾਂ ਵਿਚ ਵਾਧਾ ਦਰਜ ਕੀਤਾ ਗਿਆ। ਮੁੰਬਈ ਵਿਚ ਪੈਟਰੋਲ 96 ਰੁਪਏ ਅਤੇ ਦਿੱਲੀ ਵਿਚ 90 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ। ਇੱਥੇ ਇਹ ਵੀ ਦੱਸਿਆ ਜਾਂਦਾ ਹੈ ਕਿ ਘਰੇਲੂ ਗੈਸ ਦੇ ਐਲਪੀਜੀ ਸਿਲੰਡਰ ਦੀ ਕੀਮਤ ਵੀ 800 ਰੁਪਏ ਹੋ ਗਈ ਹੈ; ਜਿਸ ਵਿਚੋਂ ਸਿਰਫ 24 ਰੁਪਏ ਸਬਸਿਡੀ ਮਿਲ ਰਹੀ ਹੈ। ਤੇਲ ਕੀਮਤਾਂ ਵਿਚ ਇਸੇ ਤਰ੍ਹਾਂ ਵਾਧਾ ਜਾਰੀ ਰਿਹਾ ਤਾਂ ਆਮ ਵਰਤੋਂ ਵਾਲੀਆਂ ਚੀਜ਼ਾਂ ਦੀਆਂ ਕੀਮਤਾਂ ਵਿਚ ਵੀ ਵੱਡਾ ਵਾਧਾ ਹੋ ਜਾਵੇਗਾ, ਜੋ ਚਿੰਤਾ ਦਾ ਵਿਸ਼ਾ ਹੈ।

Check Also

ਪੰਜਾਬ ਕਾਂਗਰਸ ਦਾ ਕਲੇਸ਼

ਤਿੰਨ ਮੈਂਬਰੀ ਕਮੇਟੀ ਨੇ ਸੋਨੀਆ ਗਾਂਧੀ ਨੂੰ ਸੌਂਪੀ ਰਿਪੋਰਟ ਨਵੀਂ ਦਿੱਲੀ/ਬਿਊਰੋ ਨਿਊਜ਼ : ਕਾਂਗਰਸ ਦੀ …