14.8 C
Toronto
Saturday, September 19, 2026
spot_img
Homeਪੰਜਾਬਬਠਿੰਡਾ 'ਚ ਕਰਜ਼ਈ ਕਿਸਾਨ ਨੇ ਕੀਤੀ ਖੁਦਕੁਸ਼ੀ

ਬਠਿੰਡਾ ‘ਚ ਕਰਜ਼ਈ ਕਿਸਾਨ ਨੇ ਕੀਤੀ ਖੁਦਕੁਸ਼ੀ

ਬਠਿੰਡਾ ‘ਚ ਕਰਜ਼ਈ ਕਿਸਾਨ ਨੇ ਕੀਤੀ ਖੁਦਕੁਸ਼ੀ15 ਲੱਖ ਰੁਪਏ ਦਾ ਕਰਜ਼ਈ ਸੀ ਕਿਸਾਨ ਰਣਜੀਤ ਸਿੰਘ
ਬਠਿੰਡਾ/ਬਿਊਰੋ ਨਿਊਜ਼
ਇਕ ਪਾਸੇ ਕੇਂਦਰ ਸਰਕਾਰ ਵਲੋਂ ਪਾਸ ਕੀਤੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨ ਲਗਾਤਾਰ ਸੰਘਰਸ਼ ਕਰ ਰਹੇ ਹਨ ਤੇ ਇਸ ਦੌਰਾਨ ਆਏ ਦਿਨ ਪੰਜਾਬ ਵਿਚ ਕਰਜ਼ੇ ਤੋਂ ਤੰਗ ਆ ਕੇ ਕਿਸਾਨਾਂ ਵਲੋਂ ਖੁਦਕੁਸ਼ੀਆਂ ਕਰਨ ਦਾ ਸਿਲਸਿਲਾ ਵੀ ਲਗਾਤਾਰ ਜਾਰੀ ਹੈ। ਇਸੇ ਤਹਿਤ ਬਠਿੰਡਾ ਜ਼ਿਲ੍ਹੇ ਦੇ ਕਸਬਾ ਮੌੜ ਮੰਡੀ ਨੇੜਲੇ ਪਿੰਡ ਜੋਧਪੁਰ ਪਾਖਰ ਦੇ ਨੌਜਵਾਨ ਕਿਸਾਨ ਰਣਜੀਤ ਸਿੰਘ ਨੇ ਘਰ ਵਿਚ ਹੀ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਇਸ ਸਬੰਧੀ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦਾ ਕਹਿਣਾ ਸੀ ਕਿ ਰਣਜੀਤ ਕੋਲ ਜ਼ਮੀਨ ਥੋੜ੍ਹੀ ਸੀ ਅਤੇ ਉਸਦੇ ਸਿਰ 15 ਲੱਖ ਰੁਪਏ ਦਾ ਕਰਜ਼ਾ ਸੀ। ਇਹ ਵੀ ਦੱਸਿਆ ਗਿਆ ਪਿਛਲੇ ਦਿਨੀਂ ਉਸ ਨੂੰ ਅਦਾਲਤ ਵਲੋਂ ਜ਼ਮੀਨ ਦੀ ਕੁਰਕੀ ਦੇ ਸੰਮਨ ਵੀ ਆਏ ਸਨ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

RELATED ARTICLES
POPULAR POSTS