ਕਿਸਾਨਾਂ ਦੀਆਂ ਜਾ ਰਹੀਆਂ ਜਾਨਾਂ ਤੋਂ ਭਾਜਪਾ ਆਗੂ ਬੇਖਬਰ
ਮਾਨਸਾ/ਬਿਊਰੋ ਨਿਊਜ਼
ਜ਼ਿਲ੍ਹਾ ਮਾਨਸਾ ਦੇ ਕਸਬਾ ਸਰਦੂਲਗੜ੍ਹ ਨੇੜਲੇ ਪਿੰਡ ਮੀਰਪੁਰ ਕਲਾਂ ਵਿਖੇ ਦਿੱਲੀ ਧਰਨੇ ਤੋਂ ਵਾਪਸ ਪਰਤੇ ਕਿਸਾਨ ਦੀ ਮੌਤ ਹੋਣ ਦੀ ਖਬਰ ਮਿਲੀ ਹੈ। ਜਾਣਕਾਰੀ ਮੁਤਾਬਕ ਮੇਜਰ ਸਿੰਘ ਪਿਛਲੇ 10 ਦਿਨ ਤੋਂ ਟਿਕਰੀ ਬਾਰਡਰ ‘ਤੇ ਕਿਸਾਨ ਅੰਦੋਲਨ ਵਿਚ ਸ਼ਾਮਲ ਸੀ। ਜਿਸ ਨੂੰ ਬਿਮਾਰ ਹੋਣ ਕਾਰਨ ਇਕ ਦਿਨ ਪਹਿਲਾਂ ਹੀ ਪਿੰਡ ਲਿਆਂਦਾ ਗਿਆ। ਮ੍ਰਿਤਕ ਕਿਸਾਨ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨਾਲ ਸਬੰਧਤ ਸੀ। ਧਿਆਨ ਰਹੇ ਕਿ ਕੇਂਦਰ ਸਰਕਾਰ ਵਲੋਂ ਲਿਆਂਦੇ ਤਿੰਨ ਖੇਤੀ ਕਾਨੂੰਨਾਂ ਖਿਲਾਫ ਦਿੱਲੀ ਦੀਆਂ ਸਰਹੱਦਾਂ ‘ਤੇ ਕਿਸਾਨੀ ਸੰਘਰਸ਼ ਲਗਾਤਾਰ ਜਾਰੀ ਹੈ ਅਤੇ ਇਸ ਸੰਘਰਸ਼ ਦੌਰਾਨ 200 ਤੋਂ ਵੱਧ ਕਿਸਾਨਾਂ ਦੀ ਜਾਨ ਵੀ ਜਾ ਚੁੱਕੀ ਹੈ। ਹੈਰਾਨੀ ਦੀ ਗੱਲ ਹੈ ਕਿ ਕਿਸਾਨਾਂ ਦੀਆਂ ਲਗਾਤਾਰ ਜਾ ਰਹੀਆਂ ਜਾਨਾਂ ਤੋਂ ਭਾਜਪਾ ਆਗੂ ਬੇਖਬਰ ਹਨ।
Check Also
ਫਰੀਦਕੋਟ ਦਾ ਡੀਐਸਪੀ ਰਾਜਨਪਾਲ ਭਿ੍ਰਸ਼ਟਾਚਾਰ ਦੇ ਮਾਮਲੇ ’ਚ ਗਿ੍ਰਫਤਾਰ
ਭਿ੍ਰਸ਼ਟਾਚਾਰ ਖਿਲਾਫ ਸਿਫਰ ਟਾਲਰੈਂਸ ਨੀਤੀ ਤਹਿਤ ਹੋਵੇਗੀ ਜਾਂਚ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ …