ਖੇਤੀ ਕਾਨੂੰਨਾਂ ਖਿਲਾਫ ਚਾਰ ਘੰਟੇ ਲਈ ਰੋਕੀਆਂ ਜਾਣਗੀਆਂ ਰੇਲਾਂ
ਚੰਡੀਗੜ੍ਹ/ਬਿਊਰੋ ਨਿਊਜ਼
ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਵਲੋਂ ਲਿਆਂਦੇ ਗਏ ਤਿੰਨ ਖੇਤੀ ਕਾਨੂੰਨਾਂ ਖਿਲਾਫ ਕਿਸਾਨੀ ਸੰਘਰਸ਼ ਲਗਾਤਾਰ ਜਾਰੀ ਹੈ। ਦਿੱਲੀ ਦੀਆਂ ਸਰਹੱਦਾਂ ਉਤੇ ਤਾਂ ਕਿਸਾਨੀ ਸੰਘਰਸ਼ ਨੂੰ 3 ਮਹੀਨੇ ਹੋਣ ਵਾਲੇ ਹਨ। ਇਸਦੇ ਚੱਲਦਿਆਂ ਸੰਯੁਕਤ ਕਿਸਾਨ ਮੋਰਚੇ ਵਲੋਂ ਭਲਕੇ 18 ਫਰਵਰੀ ਨੂੰ ਪੂਰੇ ਭਾਰਤ ਵਿਚ ਰੇਲ ਰੋਕੋ ਅੰਦੋਲਨ ਦਾ ਸੱਦਾ ਦਿੱਤਾ ਗਿਆ ਹੈ। ਧਿਆਨ ਰਹੇ ਕਿ ਕਿਸਾਨਾਂ ਵਲੋਂ ਭਲਕੇ ਦੁਪਹਿਰੇ 12 ਵਜੇ ਤੋਂ ਲੈ ਕੇ ਸ਼ਾਮ 4 ਵਜੇ ਤੱਕ ਰੇਲਾਂ ਰੋਕੀਆਂ ਜਾਣੀਆਂ ਹਨ, ਜਿਸ ਨੂੰ ਲੈ ਕੇ ਰੇਲਵੇ ਵਿਭਾਗ ਵੀ ਚੌਕਸ ਹੋ ਗਿਆ ਹੈ। ਇਸ ਰੇਲ ਰੋਕੇ ਅੰਦੋਲਨ ਨੂੰ ਲੈ ਕੇ ਪੰਜਾਬ ਵਿਚ ਵੀ ਕਿਸਾਨਾਂ ਨੇ ਪੂਰੀਆਂ ਤਿਆਰੀਆਂ ਕਰ ਲਈਆਂ ਹਨ। ਧਿਆਨ ਰਹੇ ਕਿ ਰੇਲਵੇ ਵਿਭਾਗ ਨੇ ਕਿਸਾਨਾਂ ਵਲੋਂ ਕੀਤੇ ਜਾ ਰਹੇ ਰੇਲ ਰੋਕੋ ਅੰਦੋਲਨ ਨੂੰ ਦੇਖਦਿਆਂ ਆਪਣੇ ਕਰਮਚਾਰੀਆਂ ਦੀ ਛੁੱਟੀਆਂ ਵੀ ਰੱਦ ਕਰ ਦਿੱਤੀਆਂ ਸਨ।
Check Also
ਜ਼ਿਮਨੀ ਚੋਣਾਂ ਜਿੱਤਣ ਮਗਰੋਂ ‘ਆਪ’ ਨੇ ਪਟਿਆਲਾ ਤੋਂ ਸ਼ੁਰੂ ਕੀਤੀ ਧੰਨਵਾਦ ਯਾਤਰਾ
ਪਾਰਟੀ ਪ੍ਰਧਾਨ ਅਮਨ ਅਰੋੜਾ ਦੀ ਅਗਵਾਈ ’ਚ ਅੰਮਿ੍ਰਤਸਰ ਪਹੁੰਚ ਕੇ ਸੰਪੰਨ ਹੋਵੇਗੀ ਧੰਨਵਾਦ ਯਾਤਰਾ ਪਟਿਆਲਾ/ਬਿਊਰੋ …