Breaking News
Home / ਪੰਜਾਬ / ਅਕਾਲੀ ਦਲ ਦੀ ਹਾਰ ਤੋਂ ਬਾਅਦ ਹਰਸਿਮਰਤ ਕੌਰ ਬਾਦਲ ਦੀ ਧਮਕੀ

ਅਕਾਲੀ ਦਲ ਦੀ ਹਾਰ ਤੋਂ ਬਾਅਦ ਹਰਸਿਮਰਤ ਕੌਰ ਬਾਦਲ ਦੀ ਧਮਕੀ

ਕਿਹਾ, ਚੋਣਾਂ ਵਿਚ ਧੱਕਾ ਕਰਨ ਵਾਲੇ ਅਫਸਰਾਂ ਦਾ ਕਰਾਂਗੇ ਹਿਸਾਬ ਬਰਾਬਰ
ਚੰਡੀਗੜ੍ਹ/ਬਿਊਰੋ ਨਿਊਜ਼
ਨਗਰ ਨਿਗਮ ਚੋਣਾਂ ਵਿਚ ਅਕਾਲੀ ਦਲ ਨੂੰ ਵੀ ਕਰਾਰੀ ਹਾਰ ਹੀ ਮਿਲੀ ਹੈ। ਹਰਸਿਮਰਤ ਕੌਰ ਬਾਦਲ ਨੂੰ ਆਸ ਸੀ ਕਿ ਅਕਾਲੀ ਦਲ ਵਲੋਂ ਭਾਜਪਾ ਨਾਲੋਂ ਗਠਜੋੜ ਤੋੜਨ ਤੋਂ ਬਾਅਦ ਸ਼ਾਇਦ ਅਕਾਲੀ ਦਲ ਨੂੰ ਫਾਇਦਾ ਹੋਵੇਗਾ, ਪਰ ਅਜਿਹਾ ਨਹੀਂ ਹੋ ਸਕਿਆ। ਅਕਾਲੀ ਦਲ ਦੀ ਕਰਾਰੀ ਹਾਰ ਤੋਂ ਬਾਅਦ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਧਮਕੀ ਦਿੰਦਿਆਂ ਕਿਹਾ ਕਿ ਇਨ੍ਹਾਂ ਚੋਣਾਂ ਵਿਚ ਧੱਕਾ ਕਰਨ ਵਾਲੇ ਕਾਂਗਰਸੀਆਂ ਤੇ ਉਨ੍ਹਾਂ ਦੀ ਮਦਦ ਕਰਨ ਵਾਲੇ ਇਕ- ਇਕ ਅਫਸਰ ਤੋਂ ਹਿਸਾਬ ਲਿਆ ਜਾਵੇਗਾ। ਹਰਸਿਮਰਤ ਨੇ ਕਿਹਾ ਕਿ 2022 ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣੇਗੀ ਅਤੇ ਮੌਜੂਦਾ ਸੱਤਾ ਧਿਰ ਨਾਲ ਮਿਲ ਕੇ ਗ਼ੈਰ-ਕਨੂੰਨੀ ਤੇ ਗ਼ੈਰ-ਲੋਕਤੰਤਰੀ ਕਾਰਵਾਈਆਂ ਨੂੰ ਅੰਜਾਮ ਦੇਣ ਵਾਲੇ ਅਫ਼ਸਰਾਂ ਨੂੰ ਆਪਣੇ ਦਿਨ ਗਿਣਨੇ ਸ਼ੁਰੂ ਕਰ ਦੇਣੇ ਚਾਹੀਦੇ ਹਨ।

Check Also

ਭਾਜਪਾ ਆਗੂ ਰੌਬਿਨ ਸਾਂਪਲਾ ਆਮ ਆਦਮੀ ਪਾਰਟੀ ’ਚ ਸ਼ਾਮਲ

ਸਾਬਕਾ ਮੰਤਰੀ ਵਿਜੇ ਸਾਂਪਲਾ ਦੇ ਨਜ਼ਦੀਕੀ ਰਿਸ਼ਤੇਦਾਰ ਹਨ ਰੌਬਿਨ ਸਾਂਪਲਾ ਜਲੰਧਰ/ਬਿਊਰੋ ਨਿਊਜ਼ ਲੋਕ ਸਭਾ ਚੋਣਾਂ …