ਕਿਹਾ, ਇਹ 2022 ਦੀਆਂ ਵਿਧਾਨ ਸਭਾ ਚੋਣਾਂ ਦਾ ਟਰੇਲਰ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ‘ਚ ਆਏ ਨਗਰ ਕੌਂਸਲ ਤੇ ਨਗਰ ਨਿਗਮ ਚੋਣਾਂ ਦੇ ਨਤੀਜਿਆਂ ‘ਚ ਕਾਂਗਰਸ ਦੀ ਕਲੀਨ ਸਵੀਪ ਮਗਰੋਂ ਪੰਜਾਬ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਨੇ ਪੰਜਾਬ ਕਾਂਗਰਸ ਭਵਨ ਚੰਡੀਗੜ੍ਹ ਵਿਖੇ ਮੀਡੀਆ ਨਾਲ ਗੱਲਬਾਤ ਕੀਤੀ। ਗੱਲਬਾਤ ਕਰਦੇ ਹੋਏ ਜਾਖੜ ਨੇ ਕਿਹਾ ਕਿ ਇਹ 2022 ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦਾ ਟਰੇਲਰ ਹੈ ਅਤੇ ਇਹਨਾਂ ਚੋਣਾਂ ਦੀ ਕੇਂਦਰ ਦੀ ਮੋਦੀ ਸਰਕਾਰ ਤੱਕ ਧਮਕ ਜ਼ਰੂਰ ਪਏਗੀ ਅਤੇ ਇਹ ਸੁਨੇਹਾ ਦੇਵੇਗੀ ਕਿ ਪੰਜਾਬੀਆਂ ਨੂੰ ਵੱਖੋ ਵੱਖਰੇ ਨਾਮ ਦੇ ਕੇ ਬਦਨਾਮ ਕਰਨ ਵਾਲਿਆਂ ਖਿਲਾਫ ਲੋਕਾਂ ਨੇ ਲੋਕਤੰਤਰਿਕ ਤਰੀਕੇ ਨਾਲ ਫਤਵਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਪੰਜਾਬ ਤੇ ਪੰਜਾਬੀਆਂ ਦੇ ਭਾਈਚਾਰੇ ਦੀ ਜਿੱਤ ਹੈ ਜਿਸ ਦਾ ਅਸਰ ਆਉਂਦੀਆਂ ਵਿਧਾਨ ਸਭਾ ਚੋਣਾਂ ‘ਚ ਵੀ ਦੇਖਣ ਨੂੰ ਮਿਲੇਗਾ।