ਮੋਗਾ ‘ਚ ਕਾਂਗਰਸ ਵਿਧਾਇਕ ਦੀ ਪਤਨੀ ਹਾਰੀ
ਸ੍ਰੀ ਆਨੰਦਪੁਰ ਸਾਹਿਬ/ਬਿਊਰੋ ਨਿਊਜ਼
ਸ੍ਰੀ ਆਨੰਦਪੁਰ ਸਾਹਿਬ ਦੀ ਨਗਰ ਕੌਂਸਲ ਦੇ ਚੋਣ ਨਤੀਜੇ ਸਾਰੇ ਪੰਜਾਬ ਤੋਂ ਵੱਖਰੇ ਆਏ ਹਨ। ਇਥੋਂ ਦੀਆਂ ਕੁੱਲ 13 ਸੀਟਾਂ ‘ਤੇ ਵੋਟਰਾਂ ਨੇ ਕਾਂਗਰਸ, ਸ਼੍ਰੋਮਣੀ ਅਕਾਲੀ ਦਲ, ਭਾਜਪਾ ਤੇ ਆਮ ਆਦਮੀ ਪਾਰਟੀ ਵਿੱਚੋਂ ਕਿਸੇ ਨੂੰ ਵੀ ਪਸੰਦ ਨਹੀਂ ਕੀਤਾ ਤੇ ਸਾਰੇ ਆਜ਼ਾਦ ਉਮੀਦਵਾਰ ਜਿਤਾ ਦਿੱਤੇ। ਇਨ੍ਹਾਂ ਜਿੱਤੇ ਉਮੀਦਵਾਰਾਂ ਵਿੱਚ 11 ਅਜਿਹੇ ਹਨ ਜਿਹੜੇ ਕਾਂਗਰਸ ਪਿਛੋਕੜ ਵਾਲੇ ਹਨ ਤੇ ਦੋ ਅਜਿਹੇ ਉਮੀਦਵਾਰ ਜਿੱਤੇ ਹਨ ਜਿਨ੍ਹਾਂ ਨੇ ਭਾਜਪਾ ਦੀਆਂ ਟਿਕਟਾਂ ਮੋੜ ਕੇ ਅਜ਼ਾਦ ਚੋਣ ਲੜੀ। ਇੱਥੇ ਇਹ ਵੀ ਦੱਸਣਾ ਬਣਦਾ ਹੈ ਕਿ ਪੰਜਾਬ ਵਿਚ ਵੱਡੀ ਗਿਣਤੀ ‘ਚ ਕਾਂਗਰਸੀ ਉਮੀਦਵਾਰ ਹੀ ਜਿੱਤੇ ਹਨ, ਪਰ ਮੋਗਾ ਦੇ ਵਾਰਡ ਨੰਬਰ 1 ਤੋਂ ਕਾਂਗਰਸ ਵਿਧਾਇਕ ਡਾ. ਹਰਜੋਤ ਕਮਲ ਦੀ ਪਤਨੀ ਡਾ.ਰਾਜਿੰਦਰ ਕੌਰ ਨੂੰ ਅਕਾਲੀ ਉਮੀਦਵਾਰ ਹਰਵਿੰਦਰ ਕੌਰ ਗਿੱਲ ਹੱਥੋਂ ਹਾਰ ਦਾ ਮੂੰਹ ਵੇਖਣਾ ਪਿਆ।
Check Also
ਮੁੱਖ ਮੰਤਰੀ ਭਗਵੰਤ ਮਾਨ ਨੇ ਨੰਗਲ ਡੈਮ ’ਤੇ ਕੇਂਦਰੀ ਸੁਰੱਖਿਆ ਬਲ ਤਾਇਨਾਤ ਕਰਨ ਦਾ ਕੀਤਾ ਵਿਰੋਧ
ਕਿਹਾ : ਪੰਜਾਬ ਪੁਲਿਸ ਡੈਮ ਦੀ ਕਰ ਰਹੀ ਹੈ ਸੁਰੱਖਿਆ, ਕੇਂਦਰ ਸਰਕਾਰ ਆਪਣਾ ਫੈਸਲਾ ਲਵੇ …