ਕਿਸਾਨ ਅੰਦੋਲਨ ਨੇ ਭਾਜਪਾ ਦਾ ਸੂਪੜਾ ਕਰਾਇਆ ਸਾਫ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਚ ਲੰਘੀ 14 ਫਰਵਰੀ ਨੂੰ ਨਗਰ ਨਿਗਮ ਲਈ ਵੋਟਾਂ ਪਈਆਂ ਸਨ ਅਤੇ ਅੱਜ ਇਨ੍ਹਾਂ ਦੇ ਨਤੀਜੇ ਵੀ ਆ ਗਏ ਹਨ। ਇਨ੍ਹਾਂ ਚੋਣਾਂ ਵਿਚ ਕਾਂਗਰਸ ਪਾਰਟੀ ਨੇ ਵੱਡੀ ਪੱਧਰ ‘ਤੇ ਜਿੱਤ ਦਰਜ ਕੀਤੀ ਹੈ ਅਤੇ ਭਾਰਤੀ ਜਨਤਾ ਪਾਰਟੀ ਦਾ ਤਾਂ ਸੂਪੜਾ ਹੀ ਸਾਫ ਹੋ ਗਿਆ ਹੈ। ਕਿਸਾਨ ਅੰਦੋਲਨ ਦੇ ਚੱਲਦਿਆਂ ਇਨ੍ਹਾਂ ਚੋਣਾਂ ਵਿਚ ਭਾਜਪਾ ਦੀ ਵੱਡੀ ਹਾਰ ਹੋਈ ਹੈ। ਕਾਂਗਰਸ ਤੋਂ ਬਾਅਦ ਦੂਜੇ ਨੰਬਰ ‘ਤੇ ਅਕਾਲੀ ਦਲ ਅਤੇ ਤੀਜੇ ਨੰਬਰ ‘ਤੇ ਆਮ ਆਦਮੀ ਪਾਰਟੀ ਹੈ। ਧਿਆਨ ਰਹੇ ਕਿ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਕੇਂਦਰ ਸਰਕਾਰ ਵਿਚੋਂ ਅਸਤੀਫਾ ਦੇਣ ਵਾਲੀ ਹਰਸਿਮਰਤ ਕੌਰ ਬਾਦਲ ਦੇ ਬਠਿੰਡਾ ਹਲਕੇ ਵਿਚ ਵੀ ਕਾਂਗਰਸ ਦੀ ਚੜ੍ਹਤ ਰਹੀ ਹੈ। ਇਸੇ ਤਰ੍ਹਾਂ ਸੰਨੀ ਦਿਓਲ ਦੇ ਸੰਸਦੀ ਹਲਕੇ ਗੁਰਦਾਸਪੁਰ ਤੋਂ ਭਾਜਪਾ ਖਾਤਾ ਵੀ ਨਹੀਂ ਖੋਲ੍ਹ ਸਕੀ। ਇਨ੍ਹਾਂ ਚੋਣ ਨਤੀਜਿਆਂ ਨੂੰ 2022 ਦੀਆਂ ਵਿਧਾਨ ਸਭਾ ਚੋਣਾਂ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ।
Check Also
ਮੁੱਖ ਮੰਤਰੀ ਭਗਵੰਤ ਮਾਨ ਨੇ ਮੰਚ ਤੋਂ ਰਾਜਪਾਲ ਗੁਲਾਬ ਚੰਦ ਕਟਾਰੀਆ ਦੀ ਕੀਤੀ ਤਾਰੀਫ਼
ਕਿਹਾ : ਰਾਜਪਾਲ ਦੇ ਚੰਗੇ ਤਜ਼ਰਬੇ ਦਾ ਸਾਡੀ ਸਰਕਾਰ ਨੂੰ ਮਿਲ ਰਿਹਾ ਹੈ ਫਾਇਦਾ ਚੰਡੀਗੜ੍ਹ/ਬਿਊਰੋ …