Breaking News
Home / ਪੰਜਾਬ / ਤੇਲ ਕੀਮਤਾਂ ‘ਚ ਵਾਧੇ ਨੂੰ ਲੈ ਕੇ ਵਿਰੋਧੀ ਧਿਰਾਂ ਵੀ ਚੁੱਪ

ਤੇਲ ਕੀਮਤਾਂ ‘ਚ ਵਾਧੇ ਨੂੰ ਲੈ ਕੇ ਵਿਰੋਧੀ ਧਿਰਾਂ ਵੀ ਚੁੱਪ

ਪਰਮਿੰਦਰ ਢੀਂਡਸਾ ਨੇ ਕੇਂਦਰ ਤੇ ਸੂਬਾ ਸਰਕਾਰਾਂ ਨੂੰ ਭੰਡਿਆ
ਚੰਡੀਗੜ੍ਹ/ਬਿਊਰੋ ਨਿਊਜ਼
ਪੈਟਰੋਲ, ਡੀਜ਼ਲ ਅਤੇ ਰਸੋਈ ਗੈਸ ਦੀਆਂ ਲਗਾਤਾਰ ਵਧ ਰਹੀਆਂ ਕੀਮਤਾਂ ਦੇ ਖ਼ਿਲਾਫ਼ ਰੋਹ ਦਾ ਪ੍ਰਗਟਾਵਾ ਕਰਦਿਆਂ ਸ਼੍ਰੋਮਣੀ ਅਕਾਲੀ ਦਲ (ਡੈਮੋਕਰੇਟਿਕ) ਦੇ ਸੀਨੀਅਰ ਆਗੂ ਤੇ ਵਿਧਾਇਕ ਪਰਮਿੰਦਰ ਸਿੰਘ ਢੀਂਡਸਾ ਨੇ ਕੇਂਦਰ ਅਤੇ ਸੂਬਾ ਸਰਕਾਰ ਦੀ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਣੇ ਦੇਸ਼ ਦੇ ਜ਼ਿਆਦਾਤਰ ਰਾਜਾਂ ਵਿੱਚ ਪੈਟਰੋਲ, ਡੀਜ਼ਲ ਅਤੇ ਰਸੋਈ ਗੈਸ ਦੀਆਂ ਕੀਮਤਾਂ ਰਿਕਾਰਡ ਪੱਧਰ ‘ਤੇ ਪਹੁੰਚ ਗਈਆਂ ਹਨ। ਪੰਜਾਬ ਦੀ ਮੌਜੂਦਾ ਕਾਂਗਰਸ ਸਰਕਾਰ ‘ਤੇ ਨਿਸ਼ਾਨਾ ਸੇਧਦਿਆਂ ਢੀਂਡਸਾ ਨੇ ਕਿਹਾ ਕਿ ਪਹਿਲਾਂ ਜਦੋਂ ਵੀ ਕੀਮਤਾਂ ਵੱਧਦੀਆਂ ਸਨ ਤਾਂ ਵਿਰੋਧੀ ਧਿਰ ਵਿਰੋਧ ਕਰਦੀ ਸੀ ਪਰ ਹੁਣ ਕਿਸੇ ਕੋਲ ਲੋਕਾਂ ਦੀ ਆਵਾਜ਼ ਬਣਨ ਦਾ ਸਮਾਂ ਹੀ ਨਹੀ ਹੈ। ਉਨ੍ਹਾਂ ਹੈਰਾਨੀ ਜ਼ਹਿਰ ਕੀਤੀ ਕਿ ਹੁਣ ਸੂਬਾ ਸਰਕਾਰਾਂ ਅਤੇ ਵਿਰੋਧੀ ਪਾਰਟੀਆਂ ਵੀ ਚੁੱਪ ਹਨ।

Check Also

ਡੱਲੇਵਾਲ ਦੀ ਗਿ੍ਰਫਤਾਰੀ ’ਚ ਭਗਵੰਤ ਮਾਨ ਸਰਕਾਰ ਦਾ ਹੱਥ : ਰਵਨੀਤ ਬਿੱਟੂ

ਕਿਸਾਨ ਆਗੂ ਡੱਲੇਵਾਲ ਦੀ ਗਿ੍ਰਫਤਾਰੀ ’ਤੇ ਮਘੀ ਸਿਆਸਤ ਚੰਡੀਗੜ੍ਹ/ਬਿਊਰੋ ਨਿਊਜ਼ ਕਿਸਾਨਾਂ ਦੀਆਂ ਮੰਗਾਂ ਨੂੰ ਲੈ …